ਬੀਬੀ ਜਗੀਰ ਕੌਰ ਨੇ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

Wednesday, Aug 25, 2021 - 05:36 PM (IST)

ਬੀਬੀ ਜਗੀਰ ਕੌਰ ਨੇ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਭਾਗ ਸਿੰਘ ਅਣਖੀ ਨੇ ਚੀਫ ਖਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ. ਭਾਗ ਸਿੰਘ ਅਣਖੀ ਦਾ ਧਾਰਮਿਕ, ਵਿਦਿਅਕ ਤੇ ਸਮਾਜਸੇਵੀ ਹਲਕਿਆਂ ਵਿਚ ਵੱਡਾ ਯੋਗਦਾਨ ਸੀ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਵੀ ਅਹਿਮ ਯੋਗਦਾਨ ਪਾਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ. ਭਾਗ ਸਿੰਘ ਅਣਖੀ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਸ. ਅਣਖੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ ਅਤੇ ਸਨਮਾਨਿਤ ਪਦੱਵੀਆਂ ਦੇ ਧਾਰਨੀ ਸ੍ਰ:ਭਾਗ ਸਿੰਘ ਅਣਖੀ ਜੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ 1970 ਤੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਬਤੌਰ ਮੈਂਬਰ ਇੰਚਾਰਜ ਵਜੋਂ ਸੇਵਾ ਨਿਭਾਈ। ਅਣਖੀ ਸਾਹਿਬ ਸਾਲ 1982 ਤੋਂ ਲੈ ਕੇ 1992 ਤੱਕ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਵੀ ਰਹੇ। ਉਨ੍ਹਾਂ ਨੇ ਆਪਣੇ ਆਨਰੇਰੀ ਸਕੱਤਰ ਦੇ ਅਹੁਦੇ ਦੌਰਾਨ 4 ਐਜੂਕੇਸ਼ਨਲ ਕਾਨਫਰੰਸਾਂ ਵੀ ਕਰਵਾਈਆਂ।  ਇਸੇ ਤਰ੍ਹਾਂ ਸਾਲ 1994 ਤੋਂ ਸਾਲ 2011 ਤੱਕ ਅਣਖੀ ਸਾਹਿਬ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਦੇ ਅਹੁਦੇ ’ਤੇ ਸੁਸ਼ੋਭਤ ਰਹੇ। ਇਸਦੇ ਨਾਲ ਹੀ ਅਣਖੀ ਸਾਹਿਬ 1970 ਤੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਬਣੇ। ਮੈਂਬਰ ਬਨਣ ਉਪਰੰਤ ਅਣਖੀ ਸਾਹਿਬ ਖਾਲਸਾ ਕਾਲਜ ਗਵਰਨਿੰਗ ਕੋਂਸਲ ਦੇ ਐਡੀਸ਼ਨਲ ਆਨਰੇਰੀ ਸਕੱਤਰ, ਜਾਇੰਟ ਆਨਰੇਰੀ ਸਕੱਤਰ ਅਤੇ ਆਨਰੇਰੀ ਸਕੱਤਰ ਦੇ ਅਹੁਦਿਆ ਦੀ ਸੇਵਾ ਕਰਦੇ ਰਹੇ।

 


author

Anuradha

Content Editor

Related News