ਬੀਬੀ ਜਗੀਰ ਕੌਰ ਦੀ 'ਜਗਬਾਣੀ' ਨਾਲ ਖ਼ਾਸ ਗੱਲਬਾਤ, ਜਾਣੋ ਕਿੰਨੀ ਹੈ ਪ੍ਰਾਪਰਟੀ ਤੇ ਕੀ ਹੈ ਅਗਲੀ ਰਣਨੀਤੀ (ਵੀਡੀਓ)

Saturday, Nov 12, 2022 - 04:30 PM (IST)

ਜਲੰਧਰ (ਰਮਨਦੀਪ ਸਿੰਘ ਸੋਢੀ) : ਹਾਲ ਹੀ 'ਚ ਹੋਈਆਂ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਖੜ੍ਹੀ ਹੋਈ ਬੀਬੀ ਜਗੀਰ ਕੌਰ ਨੇ 'ਜਗਬਾਣੀ' ਨਾਲ ਵਿਸ਼ੇਸ਼ ਗੱਲਬਾਤ ਕੀਤੀ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਲਏ ਗਏ ਖ਼ਾਸ ਇੰਟਰਵਿਊ ਦੌਰਾਨ ਬੀਬੀ ਜਗੀਰ ਕੌਰ ਨੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਵਿਰਸਾ ਸਿੰਘ ਵਲਟੋਹਾ ਬਾਰੇ ਗੱਲਬਾਤ ਕੀਤੀ, ਉੱਥੇ ਹੀ ਆਪਣੀ ਅਗਲੀ ਰਣਨੀਤੀ ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 ਪੁਲਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਬੀਬੀ ਜਗੀਰ ਕੌਰ ਨੇ ਖ਼ੁਦ ਨੂੰ ਪਾਰਟੀ 'ਚੋਂ ਮੁਅੱਤਲ ਕੀਤੇ ਜਾਣ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸੇ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਨੇ ਪਾਰਟੀ ਦੇ ਵਿਰੋਧ 'ਚ ਜਾ ਕੇ ਕੁੱਝ ਨਹੀ ਕੀਤਾਂ ਤਾਂ ਫਿਰ ਉਨ੍ਹਾਂ 'ਤੇ ਇਹ ਕਾਰਵਾਈ ਕਿਉਂ ਕੀਤੀ ਗਈ? ਉਨ੍ਹਾਂ ਕਿਹਾ ਕਿ ਅਜਿਹਾ ਕਰਨ ਪਿੱਛੇ ਮੈਨੂੰ ਲੱਗਦਾ ਹੈ ਕਿ ਪਾਰਟੀ ਦੀ ਪਹਿਲਾਂ ਤੋਂ ਹੀ ਪਲਾਨਿੰਗ ਚੱਲ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News