ਅਕਾਲੀ ਦਲ ''ਚੋਂ ਫਾਰਗ ਕੀਤੇ ਗਏ ਬੀਬੀ ਜਗੀਰ ਕੌਰ ਨਾਲ ਖ਼ਾਸ ਗੱਲਬਾਤ, ਕਰ ਸਕਦੇ ਨੇ ਵੱਡਾ ਸਿਆਸੀ ਧਮਾਕਾ

12/09/2022 7:00:19 PM

ਜਲੰਧਰ/ਕਪੂਰਥਲਾ- ਸ਼੍ਰੋਮਣੀ ਅਕਾਲੀ ਦਲ ਵਿਚੋਂ ਫਾਰਗ ਕੀਤੇ ਗਏ ਸੀਨੀਅਰ ਆਗੂ ਬੀਬੀ ਜਾਗੀਰ ਕੌਰ ਵੱਲੋਂ ਵੱਡਾ ਸਿਆਸੀ ਧਮਾਕਾ ਕੀਤਾ ਜਾ ਸਕਦਾ ਹੈ। ਦਰਅਸਲ ਬੀਤੇ ਦਿਨੀਂ ਹਲਕਾ ਭੁਲੱਥ ਵਿਚ ਬੀਬੀ ਜਗੀਰ ਕੌਰ ਨੇ ਵੱਡਾ ਇਕੱਠ ਕੀਤਾ ਸੀ। ਇਸ ਇਕੱਠ ਵਿਚ ਅਕਾਲੀ ਦਲ ਤੋਂ ਬਾਗੀ ਚੱਲ ਰਹੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ ਹੋਏ ਸਨ। ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਚੱਲ ਰਹੀ ਹੈ ਹਲਕਾ ਭੁਲੱਥ ਤੋਂ ਇਕ ਨਵੀਂ ਸਿਆਸਤ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਦਾ ਖਾਮਿਆਜਾ ਅਕਾਲੀ ਦਲ ਨੂੰ ਭੁਗਤਣਾ ਪੈ ਸਕਦਾ ਹੈ। 'ਜਗ ਬਾਣੀ' ਵੱਲੋਂ ਬੀਬੀ ਜਗੀਰ ਕੌਰ ਨਾਲ ਖ਼ਾਸ ਗੱਲਬਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਪਾਰਟੀ ਵੱਲੋਂ ਫਾਰਗ ਕੀਤੇ ਜਾਣ, ਸ਼ਕਤੀ ਪ੍ਰਦਰਸ਼ਨ ਤੋਂ ਲੈ ਕੇ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਸਬੰਧੀ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। 

ਇਹ ਵੀ ਪੜ੍ਹੋ : ਜਲੰਧਰ: ਸਕੂਲ ਗਈ 10ਵੀਂ ਦੀ ਵਿਦਿਆਰਥਣ ਲਾਪਤਾ, ਕਾਪੀ 'ਚੋਂ ਮਿਲੇ ਫੋਨ ਨੰਬਰ 'ਤੇ ਹੋਇਆ ਵੱਡਾ ਖ਼ੁਲਾਸਾ

ਕੀਤੇ ਗਏ ਇਕੱਠ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਇਕ ਵਰਕਰ ਮੀਟਿੰਗ ਸੀ ਅਤੇ ਉਹ ਕਰੀਬ 4 ਮਹੀਨਿਆਂ ਬਾਅਦ ਕੋਈ ਨਾ ਕੋਈ ਵਰਕਰ ਮੀਟਿੰਗ ਕਰਦੇ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਜ਼ਾਰ ਤੋਂ ਵਧ ਵਰਕਰ ਮੀਟਿੰਗ ਵਿਚ ਪਹੁੰਚੇ ਸਨ, ਜੋਕਿ ਸਿਧਾਂਤਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਵੱਲੋਂ ਇਹ ਕਿਹਾ ਗਿਆ ਹੈ ਕਿ ਤੁਸੀਂ ਜੋ ਸਿਧਾਂਤਾਂ ਦੀ ਲੜਾਈ ਵੱਲ ਤੁਰੇ ਹੋ, ਜੋ ਅਸੂਲਾਂ ਬਾਰੇ ਤੁਸੀਂ ਗੱਲ ਕਰ ਰਹੇ ਹੋ, ਉਹ ਮੇਰੇ ਨਾਲ ਹਨ। ਮੈਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਵਰਕਰ ਸਿਧਾਂਤਕ ਲੜਾਈ ਵਿਚ ਮੇਰਾ ਸਾਥ ਦੇ ਰਹੇ ਹਨ ਅਤੇ ਮੇਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਜਗਮੀਤ ਸਿੰਘ ਬਰਾੜ ਵੱਲੋਂ ਇਕੱਠ ਵਿਚ ਕੀਤੀ ਗਈ ਸ਼ਿਰਕਤ 'ਤੇ ਬੋਲਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਅੰਮ੍ਰਿਤਸਰ ਆਏ ਸਨ ਅਤੇ ਲੰਘਦੇ ਹੋਏ ਉਨ੍ਹਾਂ ਨੇ ਸੋਚਿਆ ਕਿ ਬੀਬੀ ਜਗੀਰ ਕੌਰ ਅਤੇ ਵਰਕਰਾਂ ਨੂੰ ਮਿਲ ਜਾਂਦੇ ਹਾਂ। ਉਹ ਵਰਕਰਾਂ ਨੂੰ ਮਿਲਣ ਆਏ ਸਨ।
 

ਇਹ ਵੀ ਪੜ੍ਹੋ : ਗਮਗੀਨ ਮਾਹੌਲ 'ਚ ਹੋਇਆ ਕਤਲ ਕੀਤੇ ਕੱਪੜਾ ਵਪਾਰੀ ਦਾ ਸਸਕਾਰ, ਸ਼ਹਿਰ ਵਾਸੀਆਂ ਨੇ ਬਾਜ਼ਾਰ ਰੱਖੇ ਪੂਰਨ ਤੌਰ 'ਤੇ ਬੰਦ

ਸ਼ਕਤੀ ਪ੍ਰਦਰਸ਼ਨ ਕਰਨ ਦੀ ਚੱਲ ਰਹੀ ਚਰਚਾ ਨੂੰ ਲੈੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਸਿਰਫ਼ ਮੇਰੇ ਇਲਾਕੇ ਦੇ ਲੋਕ ਸਨ, ਬਾਹਰੋਂ ਕੋਈ ਵੀ ਨਹੀਂ ਸੀ। ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਸੀ। ਜਦੋਂ ਪੰਜਾਬ ਦੇ ਲੋਕਾਂ ਨੂੰ ਬੁਲਾਇਆ ਜਾਵੇਗਾ, ਉਸ ਦਿਨ ਸ਼ਕਤੀ ਪ੍ਰਦਰਸ਼ਨ ਹੋਵੇਗਾ। ਮੈਂ ਸੁਖਬੀਰ ਸਿੰਘ ਬਾਦਲ ਨੂੰ ਡਰਾਉਣਾ ਨਹੀਂ ਚਾਹੁੰਦੀ ਜਦਕਿ ਇਹ ਦੱਸਣਾ ਚਾਹੁੰਦੀ ਹਾਂ ਕਿ ਲੋਕ ਸਿਧਾਂਤਾਂ ਨਾਲ ਖੜ੍ਹੇ ਹਨ। ਲੋਕ ਅਸੂਲਾਂ ਨਾਲ ਖੜ੍ਹੇ ਅਤੇ ਸਾਡੀ ਕਾਰਜਸ਼ੈਲੀ 'ਤੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੁਲਾਉਣ ਲਈ ਅਜੇ ਥੋੜ੍ਹਾ ਸਮਾਂ ਲੱਗੇਗਾ ਅਤੇ ਉਸ ਦਿਨ ਸ਼ਕਤੀ ਪ੍ਰਦਰਸ਼ਨ ਹੋਵੇਗਾ। 

ਇਹ ਵੀ ਪੜ੍ਹੋ :  ਪੰਜਾਬ 'ਚ ਸਹਿਮ ਦਾ ਮਾਹੌਲ! ਵਧ ਰਹੀਆਂ ਫਿਰੌਤੀ ਦੀਆਂ ਘਟਨਾਵਾਂ, ਪੈਸੇ ਨਾ ਦੇਣ 'ਤੇ ਹੋ ਰਹੇ ਕਤਲ

ਅਕਾਲੀ ਦਲ ਵੱਲੋਂ ਪਾਰਟੀ ਵਿਚੋਂ ਬਰਖ਼ਾਸਤ ਕਰਨ ਅਤੇ ਅਗਲੀ ਰਣਨੀਤੀ ਬਾਰੇ ਖੁੱਲ੍ਹ ਕੇ ਬੋਲਦੇ ਹੋਏ ਬੀਬੀ ਜਗੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਹੋਵੇ ਭਾਵੇਂ ਦੋ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਸ਼੍ਰੋਮਣੀ ਅਕਾਲੀ ਦਲ ਹੀ ਹੋਵੇਗਾ, ਉਹ ਪੈਰਲਰ ਹੋਵੇਗਾ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ, ਰਹਾਂਗੇ ਸ਼੍ਰੋਮਣੀ ਅਕਾਲੀ ਦਲ ਵਿਚ ਹੈ। ਸਾਰੇ ਲੀਡਰ ਮੇਰੇ ਨਾਲ ਹਨ। ਅਜੇ ਬਹੁਤ ਲੰਬਾ ਸਮਾਂ ਹੈ। ਸਾਰੇ ਹਲਕਿਆਂ ਦੇ ਲੋਕ ਮੇਰੇ ਸੰਪਰਕ ਵਿਚ ਹਨ। ਸਿਰਫ਼ ਤਿੰਨ-ਚਾਰ ਲੀਡਰਾਂ ਨੂੰ ਛੱਡ ਕੇ ਕਈ ਲੀਡਰ ਮੇਰੇ ਨਾਲ ਸੰਪਰਕ ਵਿਚ ਹਨ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News