7 ਮੈਂਬਰੀ ਕਮੇਟੀ ਦੀ ਮੀਟਿੰਗ ਮਗਰੋਂ ਬੀਬੀ ਜਗੀਰ ਕੌਰ ਦਾ ਪਹਿਲਾ ਬਿਆਨ

Thursday, Feb 06, 2025 - 03:42 PM (IST)

7 ਮੈਂਬਰੀ ਕਮੇਟੀ ਦੀ ਮੀਟਿੰਗ ਮਗਰੋਂ ਬੀਬੀ ਜਗੀਰ ਕੌਰ ਦਾ ਪਹਿਲਾ ਬਿਆਨ

ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਗਾ ਹੋਇਆ 2 ਮਹੀਨੇ ਬੀਤਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਧਾਮੀ ਨੇ ਜਥੇਦਾਰ ਸਾਹਿਬਾਨ ਦੇ ਹੁਕਮ ’ਤੇ ਬਣੀ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਬੁਲਾ ਹੀ ਲਈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਵੇਂ ਦੇਰ ਨਾਲ ਲਿਆ ਹੋਵੇ ਪਰ ਫਿਰ ਵੀ ਦਰੁੱਸਤ ਹੈ।

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...

ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਜਲਦ ਹੀ ਪ੍ਰੋ. ਧਾਮੀ 7 ਮੈਂਬਰੀ ਕਮੇਟੀ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਭਰਤੀ ਸ਼ੁਰੂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਅਤੇ ਜੋ ਭਰਤੀ ਚੱਲ ਰਹੀ ਹੈ, ਉਸ ਨੂੰ ਰੋਕਣ ਦੇ ਆਦੇਸ਼ ਦੇਣ ਕਿਉਂਕਿ ਜਥੇਦਾਰ ਸਾਹਿਬ ਦੇ ਹੁਕਮ ਨੂੰ ਅਣਡਿੱਠਾ ਕਰ ਕੇ ਵਰਕਿੰਗ ਕਮੇਟੀ ਨੇ ਜਿਹੜੀ ਭਰਤੀ ਕਰਨ ਦੇ ਹੁਕਮ ਦਿੱਤੇ ਸਨ, ਉਸ ਨੂੰ ਸਿੱਖਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੀ ਫੀਡਬੈਕ ਮਿਲਣ ’ਤੇ ਹੀ ਪ੍ਰੋ. ਧਾਮੀ ਨੇ ਇਹ ਮੀਟਿੰਗ ਸੱਦੀ ਹੈ, ਜਿਸ ’ਤੇ ਉਹ ਹੁਣ ਪ੍ਰੋ. ਧਾਮੀ ਅਤੇ 7 ਮੈਂਬਰੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਜਥੇਦਾਰ ਦੇ ਹੁਕਮ ਤਹਿਤ ਆਧਾਰ ਕਾਰਡ, ਪੂਰਾ ਨਾਮ, ਪਤਾ ਅਤੇ ਮੋਬਾਈਲ ਨੰਬਰ ਲਿਖ ਕੇ ਇਹ ਭਰਤੀ ਮੁੜ ਤੋਂ ਸ਼ੁਰੂ ਕਰਵਾਈ ਜਾਵੇ ਤਾਂ ਜੋ ਬੋਗਸ ਭਰਤੀ ਨਾ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਕਾਰਜਕਾਰੀ ਪ੍ਰਧਾਨ ਭੂੰਦੜ ਵੀ 7 ਮੈਂਬਰੀ ਕਮੇਟੀ ਨੂੰ ਮਾਨਤਾ ਦੇਣ ਅਤੇ 7 ਮੈਂਬਰੀ ਕਮੇਟੀ ਦੀ ਅਗਵਾਈ ਕਬੂਲਣ ਤਾਂ ਜੋ ਅਕਾਲੀ ਦਲ ਮੁੜ ਉੱਠ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News