SGPC ਦੇ ਜਨਰਲ ਇਜਲਾਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਿੱਤੇ ਇਹ ਸੰਕੇਤ

Thursday, Oct 20, 2022 - 04:10 PM (IST)

SGPC ਦੇ ਜਨਰਲ ਇਜਲਾਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਿੱਤੇ ਇਹ ਸੰਕੇਤ

ਅੰਮ੍ਰਿਤਸਰ (ਸਰਬਜੀਤ, ਅਨਜਾਣ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਣ ਜਾ ਰਿਹਾ ਹੈ। 9 ਨਵੰਬਰ ਨੂੰ ਹੋਣ ਵਾਲੇ ਇਸ ਜਰਨਲ ਇਜਲਾਸ ਵਿਚ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਵਲੋਂ ਵੱਖਰੇ ਤੌਰ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਸਿੱਧੇ ਤੌਰ ’ਤੇ ਬਗਾਵਤ ਸਾਬਤ ਹੋ ਸਕਦੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਵਜੇ ਰੱਖਿਆ ਗਿਆ ਹੈ। ਹਰ ਸਾਲ ਇਸ ਮੌਕੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਸਬੰਧ ’ਚ ਜਦੋਂ ਜਗਬਾਣੀ/ਪੰਜਾਬ ਕੇਸਰੀ ਨੇ ਪੱਤਰਕਾਰ ਨੇ ਬੀਬੀ ਜਗੀਰ ਕੌਰ ਜੀ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਹਾਂ ਮੈਂ ਪਾਰਟੀ ਨੂੰ ਪ੍ਰਧਾਨਗੀ ਦੀ ਚੋਣ ਲਈ ਅਪੀਲ ਕਰਾਂਗੀ। ਉਨ੍ਹਾਂ ਨੂੰ ਪਾਰਟੀ ਨਾਲ ਬਗਾਵਤ ਕਰਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਬਿਲਕੁਲ ਨਹੀਂ, ਮੈਂ ਪਾਰਟੀ ਦਾ ਧੁਰਾ ਹਾਂ ਅਤੇ ਸ਼੍ਰੋਮਣੀ ਕਮੇਟੀ ਸਾਰੀ ਕੌਮ ਦਾ ਗੁਲਦਸਤਾ ਹੈ। ਮੈਂ ਪਾਰਟੀ ਦਾ ਨੁਕਸਾਨ ਨਹੀਂ ਕਰ ਸਕਦੀ। ਇਕ ਮੈਂਬਰ ਹੋਣ ਦੇ ਨਾਤੇ ਮੈਂ ਪਾਰਟੀ ਨੂੰ ਪ੍ਰਧਾਨਗੀ ਪਦ ਲਈ ਬੇਨਤੀ ਕਰ ਸਕਦੀ ਹਾਂ, ਬਾਕੀ ਜੋ ਫਾਈਨਲ ਹੈ, ਮੈਂ ਬਾਅਦ ‘ਚ ਦੱਸਾਂਗੀ। 

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਬਹੁਤਾਤ ਹੋਣ ਕਾਰਨ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦਾ ਮੈਂਬਰ ਹੀ ਬਣਦਾ ਆ ਰਿਹਾ ਹੈ। ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ ਤੇ ਬਰਗਾੜੀ ਗੋਲੀਕਾਂਡ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ’ਚ ਰੋਸ ਪਾਇਆ ਜਾ ਰਿਹਾ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪਾਰਟੀ ਤੋਂ ਵੱਖਰੇ ਤੌਰ 'ਤੇ ਬਤੌਰ ਪ੍ਰਧਾਨ ਦੀ ਚੋਣ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਐਲਾਨ ਹੋਣਾ ਅਜੇ ਬਾਕੀ ਹੈ। ਇਸ ਸਬੰਧ ’ਚ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ। ਬੀਬੀ ਜਗੀਰ ਕੌਰ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ


author

rajwinder kaur

Content Editor

Related News