ਪੰਜਾਬ ਸਰਕਾਰ ਦੇ ਪਹਿਲੇ 4 ਬਜਟ ’ਚੋਂ ਕੁਝ ਨਹੀਂ ਨਿਕਲਿਆ, 5ਵੇਂ ’ਚੋਂ ਵੀ ਨਹੀਂ ਹੋਵੇਗਾ ਕੁਝ ਹਾਸਲ: ਬੀਬੀ ਜਗੀਰ ਕੌਰ
Tuesday, Mar 02, 2021 - 03:59 PM (IST)
ਅੰਮ੍ਰਿਤਸਰ (ਬਿਊਰੋ) - ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਅੰਮ੍ਰਿਤਸਰ ਦੇ ਐੱਸ.ਜੀ.ਪੀ.ਸੀ. ਮੁੱਖ ਦਫ਼ਤਰ ਵਿੱਚ ਪ੍ਰੈੱਸ ਵਾਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2018 ਵਿਚ ਰੇਲ ਹਾਦਸਾ ਵਾਪਰਿਆ ਸੀ, ਜਿਸ ਦੇ ਪੀੜਤ ਪਰਿਵਾਰਾਂ ਨੂੰ ਉਸੇ ਸਮੇਂ ਹੀ ਨੌਕਰੀਆਂ ਦੇ ਦੇਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ 2 ਸਾਲਾਂ ਬਾਅਦ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਕਤ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਨਾ ਦੇ ਕੇ ਸਿਰਫ਼ ਇਕ ਲੌਲੀਪੋਪ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ
ਦੂਜੇ ਪਾਸੇ ਉਨ੍ਹਾਂ ਨੇ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਹੋਣ ’ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ’ਚ ਪੇਸ਼ ਕੀਤੇ ਪਹਿਲੇ ਚਾਰ ਬਜਟਾਂ ’ਚ ਆਮ ਜਨਤਾ ਨੂੰ ਕੁਝ ਹਾਸਲ ਨਹੀਂ ਹੋਇਆ, ਠੀਕ ਉਸੇ ਤਰ੍ਹਾਂ ਇਹ 5ਵਾਂ ਬਜਟ ਵੀ ਆਮ ਜਨਤਾ ਨੂੰ ਕੁਝ ਵੀ ਹਾਸਲ ਨਹੀਂ ਹੋਣ ਦੇਵੇਗਾ। ਅੱਗੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਜੀ ਨੂੰ ਹੱਥ ’ਚ ਫੜ ਕੇ ਝੂਠੀ ਸਹੁੰ ਖਾਧੀ ਸੀ ਕਿ ਹਰ ਪਰਿਵਾਰ ਨੂੰ ਨੌਕਰੀ ਦੇਣਗੇ, ਜਦਕਿ ਅਜਿਹਾ ਤਾਂ ਹੋ ਹੀ ਨਹੀਂ ਸਕਦਾ। ਇਸੇ ਲਈ ਲੋਕਾਂ ਨੂੰ ਖ਼ੁਦ ਸੋਚਣਾ ਚਾਹੀਦਾ ਕਿ ਉਹ ਅਜਿਹੇ ਝੂਠੇ ਵਾਅਦਿਆਂ ਤੋਂ ਕਿਸ ਤਰ੍ਹਾਂ ਬਚ ਕੇ ਰਹਿਣ, ਕਿਉਂਕਿ ਉਹ ਇਸ ਸਾਲ ਦੇ ਬਜਟ ਵਿੱਚ ਵੀ ਬਹੁਤ ਕੁਝ ਐਲਾਨ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ