ਵੱਡੀ ਖ਼ਬਰ: ਬੀਬੀ ਜਗੀਰ ਕੌਰ ਨੇ ਕੀਤੀ ਘਰ ਵਾਪਸੀ, ਅਕਾਲੀ ਦਲ ''ਚ ਮੁੜ ਹੋਏ ਸ਼ਾਮਲ

Thursday, Mar 14, 2024 - 07:01 PM (IST)

ਬੇਗੋਵਾਲ (ਵੈੱਬ ਡੈਸਕ, ਰਜਿੰਦਰ )- ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਬੇਗੋਵਾਲ ਵਿਖੇ ਅੱਜ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ, ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ। ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿਤਾ ਗਿਆ ਸੀ।

PunjabKesari

ਇਹ ਵੀ ਪੜ੍ਹੋ: ਗੁਰਦਾਸਪੁਰ ਤੋਂ ਵੱਡੀ ਖ਼ਬਰ: ਕੇਂਦਰੀ ਜੇਲ੍ਹ ’ਚ ਆਪਸ 'ਚ ਭਿੜੇ ਗੈਂਗਸਟਰ, ਚੱਲੇ ਇੱਟਾਂ-ਰੋੜੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਸੀ। ਖ਼ਬਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਨੇ ਵੀ ਬੀਬੀ ਜਗੀਰ ਕੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਪੁਸ਼ਟੀ ਕੀਤੀ ਹੈ।

PunjabKesari

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਚੋਂ ਬਰਖ਼ਾਸਤ ਕਰ ਦਿਤਾ ਸੀ। ਇਹ ਕਾਰਵਾਈ ਉਸ ਸਮੇਂ ਹੋਈ ਸੀ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ 'ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ। ਇਸ ਮੌਕੇ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ , ਸੁਰਜੀਤ ਸਿੰਘ ਰੱਖੜਾ, ਪਵਨ ਕੁਮਾਰ ਟੀਨੂੰ ਸਮੇਤ ਕਈ ਲੀਡਰ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪਹੁੰਚੇ । ਇਸ ਮੌਕੇ ਮੌਜੂਦ ਸੀਨੀਅਰ ਅਕਾਲੀ ਆਗੂਆਂ ਵਿਚ ਦਲਜੀਤ ਸਿੰਘ ਚੀਮਾ, ਆਦੇਸ਼ ਪ੍ਰਤਾਪ ਸਿੰਘ ਕੈਰੋ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਢਿਲੋਂ, ਸਰਵਨ ਸਿੰਘ ਫਿਲੌਰ, ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ਸੁਰਿੰਦਰ ਸਿੰਘ ਭੂਲੇਵਾਲ ਰਾਂਠਾ, ਸੁਰਜੀਤ ਸਿੰਘ ਅਬਲੋਵਾਲ, ਜਰਨੈਲ ਸਿੰਘ ਵਾਹਦ, ਜਗਜੀਤ ਸਿੰਘ ਗਾਬਾ, ਜਥੇਦਾਰ ਸਵਰਨ ਸਿੰਘ ਜੋਸ਼, ਤਾਰਾ ਸਿੰਘ ਸੱਲਾ, ਹਰਪਾਲ ਸਿੰਘ ਜੱਲਾ ਮੈਂਬਰ ਸ਼੍ਰੋਮਣੀ ਕਮੇਟੀ, ਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸੱਤਪਾਲ ਸਿੰਘ ਮੁਲਤਾਨੀ, ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ, ਪਰਮਜੀਤ ਕੌਰ ਲਾਂਡਰਾ, ਸੁਰਿੰਦਰ ਕੌਰ ਦਿਆਲ, ਅਵਨੀਤ ਕੌਰ ਗਰੇਵਾਲ, ਲਖਵਿੰਦਰ ਸਿੰਘ ਵਿਜੋਲਾ, ਰਣਜੀਤ ਸਿੰਘ ਖੁਰਾਣਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਕੈਨੇਡਾ ਭੇਜਣ ਦੇ ਨਾਂ 'ਤੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News