ਬੀਬੀ ਜਗੀਰ ਕੌਰ ਦੀ ਕੇਂਦਰ ਨੂੰ ਅਪੀਲ, ਕਿਹਾ-ਬੰਦੀ ਸਿੰਘਾਂ ਨੂੰ ਤੁਰੰਤ ਕੀਤਾ ਜਾਵੇ ਰਿਹਾਅ

Monday, Jan 30, 2023 - 08:49 PM (IST)

ਬੀਬੀ ਜਗੀਰ ਕੌਰ ਦੀ ਕੇਂਦਰ ਨੂੰ ਅਪੀਲ, ਕਿਹਾ-ਬੰਦੀ ਸਿੰਘਾਂ ਨੂੰ ਤੁਰੰਤ ਕੀਤਾ ਜਾਵੇ ਰਿਹਾਅ

ਜਲੰਧਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ’ਚ ਕੈਦੀਆਂ ਬਾਰੇ ਦੋਹਰੇ ਮਾਪਦੰਡ ਨਾ ਅਪਣਾਏ। ਉਨ੍ਹਾਂ ਇਥੇ ਜਾਰੀ ਕੀਤੇ ਪ੍ਰੈੱਸ ਬਿਆਨ ’ਚ ਕਿਹਾ ਕਿ ਇਕ ਪਾਸੇ ਰਾਮ ਰਹੀਮ ਨੂੰ 14 ਮਹੀਨਿਆਂ ’ਚ 4 ਵਾਰ ਪੈਰੋਲ ਦਿੱਤੀ ਗਈ ਹੈ ਤੇ ਜੇਲ੍ਹ ਤੋਂ ਬਾਹਰ ਆ ਕੇ ਵੀ ਉਹ ਭੜਕਾਹਟ ਪੈਦਾ ਕਰਨ ਵਾਲੀਆਂ ਕਰਵਾਈਆ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਸਿੱਖ ਕੈਦੀਆਂ ਨੂੰ ਨਾ ਤਾਂ ਕਦੇਂ ਸਮੇਂ ਸਿਰ ਪੈਰੋਲ ਦਿੱਤੀ ਗਈ ਤੇ ਨਾ ਹੀ ਹੁਣ ਤਿੰਨ ਗੁਣਾ ਜ਼ਿਆਦਾ ਸਜ਼ਾ ਭੁਗਤ ਚੁੱਕੇ ਸਿੰਘਾਂ ਨੂੰ ਸਰਕਾਰ ਰਿਹਾਅ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸੌਦਾ ਸਾਧ ਸਿੱਖਾਂ ’ਚ ਭੜਕਾਹਟ ਪੈਦਾ ਕਰਨ ਤੋਂ ਬਾਜ਼ ਨਹੀਂ ਆ ਰਿਹਾ। ਉਨ੍ਹਾਂ ਨੇ ਰਾਮ ਰਹੀਮ ਦੇ ਵਰਚੁਅਲ ਸਤਿਸੰਗ ਦਾ ਵਿਰੋਧ ਕਰ ਰਹੇ ਸਿੱਖਾਂ ਨੂੰ ਹਿਰਾਸਤ ’ਚ ਲੈਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿ ਉਸ ਦੀਆਂ ਕਾਰਵਾਈਆਂ ’ਤੇ ਅਦਾਲਤਾਂ ਨੂੰ ਰੋਕ ਲਗਾਉਣੀ ਚਾਹੀਦੀ ਹੈ ਤੇ ਇਕ ਮੁਜਰਿਮ ਨੂੰ ਜੇਲ੍ਹ ਤੋਂ ਬਾਹਰ ਆ ਕੇ ਅਜਿਹੀਆਂ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ, ਜਿਸ ਨਾਲ ਸਮਾਜ ’ਚ ਤਣਾਅ ਪੈਦਾ ਹੁੰਦਾ ਹੋਵੇ।

ਇਹ ਖ਼ਬਰ ਵੀ ਪੜ੍ਹੋ : ਲਾਭਪਾਤਰੀ ਪਰਿਵਾਰਾਂ ਨੂੰ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2019 ’ਚ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਉਹ ਵੀ ਅਮਲ ’ਚ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸਿੱਖ ਕੈਦੀਆਂ ਨੂੰ ਬਿਨਾਂ ਦੇਰੀ ਦੇ ਰਿਹਾਅ ਕੀਤਾ ਜਾਵੇ। ਪ੍ਰਧਾਨ ਮੰਤਰੀ ਆਪਣੇ ਐਲਾਨ ’ਤੇ ਕਾਰਵਾਈ ਕਰਦਿਆ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਏ ਤੇ ਕਾਲੀ ਸੂਚੀ ਖ਼ਤਮ ਕੀਤੀ ਜਾਵੇ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਮੋਰਚੇ ਦੀ ਪੁਰਜ਼ੋਰ ਹਮਾਇਤ ਕੀਤੀ । ਉਨ੍ਹਾਂ ਕਿਹਾ ਕਿ ਉਹ ਮੋਰਚੇ ਦੀ ਸੋਚ ਦਾ ਡਟ ਕੇ ਸਮਰਥਨ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਡਰੇਨ ਨਾਲੇ ’ਚ ਡਿੱਗੇ ਦੋ ਨੌਜਵਾਨਾਂ ’ਚੋਂ ਇਕ ਦੀ ਗਈ ਜਾਨ, ਜੱਦੋ-ਜਹਿਦ ਮਗਰੋਂ ਮਿਲੀ ਲਾਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਮਾਰੇ ਜਾ ਰਹੇ ਤਰਲਿਆਂ ’ਤੇ ਸਖ਼ਤ ਟਿੱਪਣੀ ਕਰਦਿਆ ਕਿਹਾ ਕਿ ਉਸ ਦੇ ਗ੍ਰਹਿ ਮੰਤਰੀ ਹੁੰਦਿਆਂ ਤਿੰਨ ਸਿੱਖ ਨੌਜਵਾਨਾਂ ’ਤੇ ਇਤਿਹਾਸਕ ਸਾਹਿਤ ਰੱਖਣ ਦਾ ਪੁਲਸ ਨੇ ਕੇਸ ਦਰਜ ਕਰ ਦਿੱਤਾ ਸੀ ਅਤੇ ਉਹ ਸਿੱਖ ਨੌਜਵਾਨ ਉਮਰ ਕੈਦ ਭੁਗਤ ਰਹੇ ਹਨ। ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਜਿਨ੍ਹਾਂ ਦੇ ਰਾਜ ’ਚ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਹੋਈ ਹੋਵੇ, ਉਸ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕਰਨੀ ਸੋਭਾ ਨਹੀਂ ਦਿੰਦੀ।
 


author

Manoj

Content Editor

Related News