ਅਕਾਲੀ ਦਲ ਵਲੋਂ ਚੋਣ ਮੈਦਾਨ ਛੱਡਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ (ਵੀਡੀਓ)
Thursday, Oct 24, 2024 - 04:46 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨਾ ਲੜਨ ਦੇ ਫ਼ੈਸਲੇ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਅਤੇ ਜੇਕਰ ਪਾਰਟੀ ਦੇ ਅੱਜ ਇਹ ਹਾਲਾਤ ਬਣ ਜਾਣ ਕਿ ਪਾਰਟੀ ਚੋਣ ਮੈਦਾਨ 'ਚੋਂ ਭੱਜ ਜਾਵੇ ਤਾਂ ਇਹ ਸਾਡੇ ਲਈ ਬਹੁਤ ਹੀ ਨਮੋਸ਼ੀ ਵਾਲਾ ਅਤੇ ਮੰਦਭਾਗਾ ਸਮਾਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਲੜਨਗੇ ਵਿਧਾਨ ਸਭਾ ਜ਼ਿਮਨੀ ਚੋਣ
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਵੀ ਇਹੀ ਕੁੱਝ ਕੀਤਾ ਸੀ ਅਤੇ ਅਸੀਂ ਇਕੱਲੇ ਮੈਦਾਨ 'ਚ ਖੜ੍ਹੇ ਰਹੇ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਐੱਮ. ਪੀ. ਚੋਣਾਂ ਵੇਲੇ ਜ਼ਮਾਨਤਾਂ ਜ਼ਬਤ ਹੋਈਆਂ ਹਨ, ਉਦੋਂ ਵੀ ਤਾਂ ਚੋਣ ਲੜੀ ਸੀ ਅਤੇ ਉਦੋਂ ਚੋਣਾਂ ਦਾ ਬਾਈਕਾਟ ਕਿਉਂ ਨਹੀਂ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਗੱਲ ਦਾ ਅਫ਼ਸੋਸ ਹੈ ਕਿ ਇਨ੍ਹਾਂ ਨੇ ਕਿਉਂ ਅਜਿਹਾ ਫ਼ੈਸਲਾ ਲਿਆ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)
ਜੇਕਰ ਲੋਕ ਚਾਹੁੰਦੇ ਹਨ ਤਾਂ ਫਿਰ ਅਕਾਲੀ ਦਲ ਚੋਣਾਂ ਕਿਉਂ ਨਹੀਂ ਲੜ ਰਿਹਾ ਕਿਉਂਕਿ ਚੋਣ ਲੜਨ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪਾਰਟੀ ਦਾ ਆਧਾਰ ਕੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਨੂੰ ਕਹਿੰਦੇ ਹੁੰਦੇ ਸੀ ਕਿ ਪ੍ਰਧਾਨ ਜੀ ਤੁਸੀਂ ਲੀਡਰ ਪੈਦਾ ਨਹੀਂ ਹੋਣ ਦਿੰਦੇ, ਜਦੋਂ ਕਿ ਤੁਹਾਨੂੰ ਲੀਡਰ ਤਿਆਰ ਕਰਨੇ ਚਾਹੀਦੇ ਹਨ ਪਰ ਉਹ ਅਜਿਹਾ ਨਹੀਂ ਕਰਨ ਦਿੰਦੇ ਸਨ। ਇਸ ਲਈ ਸਭ ਨੇ ਆਪਣਾ ਭਵਿੱਖ ਦੇਖਣਾ ਸੀ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਜੇਕਰ ਬਚਾਉਣਾ ਹੈ ਤਾਂ ਸਭ ਨੂੰ ਫਰੀ ਹੈਂਡ ਕੰਮ ਕਰਨ ਦਿਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8