ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਸੜਕਾਂ 'ਤੇ ਨਹੀਂ ਰੁਲਣ ਦਿੱਤਾ ਜਾਵੇਗਾ: ਬੀਬੀ ਜਗੀਰ ਕੌਰ
Thursday, Sep 24, 2020 - 04:28 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਇਹ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਪਾਰਟੀ ਸੜਕਾਂ 'ਤੇ ਨਹੀਂ ਰੁਲਣ ਦੇਵੇਗੀ। ਹੁਣ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਆਰਡੀਨੈਂਸ ਬਿੱਲਾਂ ਦੇ ਵਿਰੋਧ 'ਚ ਅਸਤੀਫ਼ਾ ਦੇ ਕਿ ਇਹ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਹੀ ਢਿੱਡ ਭਰ ਕਿ ਨਹੀਂ ਖਾ ਸਕਦਾ, ਉਹ ਪਰੇਸ਼ਾਨੀ ਦੇ ਆਲਮ 'ਚ ਹੈ ਤਾਂ ਲਾਹਨਤ ਹੈ ਇਨ੍ਹਾਂ ਸਰਕਾਰਾਂ 'ਤੇ ਕਿ ਉਹ ਕਿਸਾਨਾਂ ਨੂੰ ਸੰਤੁਸ਼ਟ ਨਹੀਂ ਕਰ ਸਕਦੀਆਂ। ਜੇ ਕਿਸਾਨ ਸੜਕਾਂ 'ਤੇ ਬੈਠਾ ਹੈ ਅਤੇ ਸਾਡਾ ਇਸ ਕੁਰਸੀ 'ਤੇ ਰਹਿਣ ਦਾ ਕੋਈ ਹੱਕ ਨਹੀ ਹੈ?
ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਕੇਸ ਇਕ ਲੱਖ ਤੋਂ ਪਾਰ, ਡਰਾਉਣੇ ਅੰਕੜਿਆਂ ਨੇ ਸਰਕਾਰ ਦੀ ਉਡਾਈ ਨੀਂਦ
ਉਨ੍ਹਾਂ ਕਿਹਾ ਕਿ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾ ਹੀ ਐਲਾਨ ਕਰ ਦਿੱਤਾ ਸੀ ਕਿ ਜੇਕਰ ਕਿਸਾਨ ਵਿਰੋਧੀ ਕੋਈ ਫੈਸਲਾ ਆਇਆ ਤਾਂ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਗੇ। ਉਸੇ ਤਹਿਤ ਹੀ ਅਸਤੀਫ਼ਾ ਦਿੱਤਾ ਗਿਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ਮੈਨੀਫੈਸਟੋ 'ਚ ਇਹ ਕਿਸਾਨ ਵਿਰੋਧੀ ਮੱਦਾਂ ਸ਼ਾਮਲ ਕੀਤੀਆਂ ਸਨ। 2019 ਦੀਆਂ ਲੋਕ ਸਭਾ ਚੋਣਾਂ ਵੀ ਇਸੇ ਮੁੱਦੇ 'ਤੇ ਲੜੀਆਂ। ਇਸ ਬਿੱਲ ਦਾ ਖਰੜਾ ਤਿਆਰ ਕਰਨ ਵੇਲੇ ਕੇਂਦਰ ਨੇ ਮੁੱਖ ਮੰਤਰੀਆਂ ਦੀ ਰਾਏ ਲਈ ਸੀ।
ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼
ਉਸ ਕਮੇਟੀ 'ਚ ਵੀ ਕੈਪਟਨ ਨੇ ਇਨ੍ਹਾਂ ਬਿੱਲਾਂ ਦੇ ਹੱਕ 'ਚ ਰਾਏ ਦਿੱਤੀ। ਫਿਰ ਹੁਣ ਕਿਉਂ ਮੱਗਰਮੱਛ ਦੇ ਹੰਝੂ ਵਹਾ ਰਹੇ ਹਨ। ਕਿਸ ਮੂੰਹ ਨਾਲ ਬਿੱਲ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਪਾਰਟੀ ਨੂੰ ਬਿਲ ਦਾ ਵਿਰੋਧ ਕਰਨ ਲਈ ਵਾਕ ਆਊਟ ਨਹੀਂ, ਵਿਰੋਧ 'ਚ ਵੋਟ ਪਾ ਕੇ ਕਰਨਾ ਚਾਹੀਦਾ ਸੀ । ਉਨ੍ਹਾਂ ਕਿਹਾ ਕਿ ਦੁਨੀਆ 'ਚ ਉਗਲਾਂ 'ਤੇ ਗਿਣੇ ਜਾਣ ਵਾਲੇ ਕਿਸਾਨ ਹਿਤੈਸ਼ੀ ਆਗੂ ਹਨ। ਜਿਨ੍ਹਾਂ 'ਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਪਹਿਲਾਂ ਆਉਂਦਾ ਹੈ। ਮੌਜੂਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਹਨਾਂ ਦੀਆਂ ਨੀਤੀਆਂ 'ਤੇ ਚਲ ਕੇ ਕਿਸਾਨਾਂ ਲਈ ਲੜ ਰਹੇ ਹਨ। ਪੰਜਾਬ ਦੇ ਕਿਸਾਨਾਂ ਦਾ ਦਰਦ ਸਿਰਫ ਅਕਾਲੀ ਦਲ ਹੀ ਸਮਝ ਸਕਦਾ ਹੈ।
ਇਹ ਵੀ ਪੜ੍ਹੋ: ਪੁੱਤ ਬਣਿਆ ਕਪੁੱਤ, ਪੈਸਿਆਂ ਖਾਤਿਰ ਬਜ਼ੁਰਗ ਪਿਓ ਨੂੰ ਦਿੱਤੀ ਬੇਰਹਿਮ ਮੌਤ
ਇਹ ਵੀ ਪੜ੍ਹੋ: ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ