ਵਜ਼ੀਫਾ ਘਪਲੇ ਨੂੰ ਲੈ ਕੇ ਅਕਾਲੀ ਦਲ 9 ਨਵੰਬਰ ਨੂੰ ਫਗਵਾੜਾ 'ਚ ਕਰੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ: ਜਗੀਰ ਕੌਰ

11/06/2020 3:47:14 PM

ਟਾਂਡਾ ਉੜਮੁੜ (ਮੋਮੀ, ਵਰਿੰਦਰ ਪੰਡਿਤ)— ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰੀਬ 64 ਕਰੋੜ ਦੇ ਵਜ਼ੀਫਾ ਘਪਲੇ ਦਾ ਹਵਾਲਾ ਦਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਹਲਕਾ ਟਾਂਡਾ 'ਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ 09 ਨਵੰਬਰ ਦੇ ਫਗਵਾੜਾ 'ਚ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ ਸਬੰਧੀ ਵਰਕਰਾਂ ਨੂੰ ਲਾਮਬੰਦ ਕੀਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬਲਾਚੌਰ 'ਚ ਅਗਵਾ ਕਰਨ ਤੋਂ ਬਾਅਦ ਬੱਚੇ ਦਾ ਕਤਲ ਕਰਨ ਵਾਲੇ ਕਾਤਲ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ

ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਹੋਈ ਇਸ ਵਿਸ਼ਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 09 ਨਵੰਬਰ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਫਗਵਾੜਾ 'ਚ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਐੱਸ. ਸੀ. ਵਿਦਿਆਰਥੀਆਂ ਦੇ ਕੀਤੇ ਗਏ ਵਜ਼ੀਫਾ ਘਪਲੇ ਸਬੰਧੀ ਆਵਾਜ਼ ਬੁਲੰਦ ਕੀਤੀ ਜਾਵੇਗੀ।  

ਇਹ ਵੀ ਪੜ੍ਹੋ: ਪੰਜਾਬ ਦੀਆਂ ਬੱਸਾਂ ਤੋਂ ਰੋਕ ਹਟੀ: ਦਿੱਲੀ 'ਚ 50 ਫ਼ੀਸਦੀ ਬੱਸਾਂ ਦੀ ਐਂਟਰੀ ਨੂੰ ਮਿਲੀ ਹਰੀ ਝੰਡੀ

ਉਨ੍ਹਾਂ ਹੋਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਲਈ ਦੋਆਬੇ ਭਰ ਚੋਂ ਵਰਕਰ ਹਿੱਸਾ ਲੈ ਕੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣਗੇ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ,ਮੈਂਬਰ ਪੀ.ਏ.ਸੀ ਲਖਵਿੰਦਰ ਸਿੰਘ ਲੱਖੀ ਨੇ ਇਸ ਰੋਸ ਪ੍ਰਦਰਸ਼ਨ 'ਚ ਵੱਧ ਤੋਂ ਵੱਧ ਅਕਾਲੀ ਵਰਕਰਾਂ ਨੂੰ ਪਹੁੰਚਣ ਲਈ ਅਪੀਲ ਕੀਤੀ।

ਇਹ ਵੀ ਪੜ੍ਹੋ: ਪਤੀ ਦੀ ਲੰਬੀ ਉਮਰ ਲਈ ਰੱਖਿਆ ਕਰਵਾ ਚੌਥ, ਤਸਵੀਰਾਂ ਸਾਂਝੀਆਂ ਕਰਨ ਦੇ ਬਾਅਦ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੇ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਲੜਾਈ ਲੜ ਰਹੀ ਹੈ। ਸੂਬੇ ਦੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ 'ਤੇ ਡਰਾਮੇਬਾਜ਼ੀ ਕਰਕੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖਾਂ ਦੇ ਹੱਥ 'ਚ ਦੇਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਦੇ ਸਬੰਧ 'ਚ ਪਾਰਟੀ ਵੱਲੋਂ ਪਾਕਿਸਤਾਨ ਅਤੇ ਕੇਂਦਰ ਦੀ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਇਸ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲੁਧਿਆਣਾ: ਵਿਹੜੇ 'ਚ ਖੇਡ ਰਹੀ 6 ਸਾਲਾ ਬੱਚੀ ਨਾਲ 45 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਇਸ ਮੀਟਿੰਗ ਦੌਰਾਨ ਬੀਬੀ ਜਤਿੰਦਰ ਕੌਰ ਠਕੁਰਾਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਇਸਤਰੀ ਅਕਾਲੀ ਦਲ,ਗੁਰਦੀਪ ਸਿੰਘ ਦਾਰਾਪੁਰ, ਸਾਹਿਬ ਸਿੰਘ ਕਠਾਣਾ,ਜਸਵੰਤ ਸਿੰਘ ਬਿੱਟੂ ਜਲਾਲਪੁਰ,ਕੁਲਜੀਤ ਸਿੰਘ ਬਿੱਟੂ,ਸੁਖਵਿੰਦਰ ਸਿੰਘ ਮੂਨਕ,ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਜੌਹਲ, ਬਲਦੇਵ ਸਿੰਘ ਵੜੈਚ, ਇਕਬਾਲ ਸਿੰਘ ਢਡਿਆਲਾ, ਸਤਨਾਮ ਸਿੰਘ ਢਿੱਲੋਂ,ਸੁਖਵਿੰਦਰ ਸਿੰਘ ਢਿੱਲੋਂ, ਨਾਰਾਇਣ ਸਿੰਘ,ਹਰਬੰਸ ਸਿੰਘ ਮਿਆਣੀ, ਲਖਵਿੰਦਰ ਸਿੰਘ ਸੇਠੀ ਜਲਾਲਪੁਰ,ਰਤਨ ਸਿੰਘ ਖੁੱਡਾ, ਡੀ. ਸੀ. ਦਾਤਾ,ਹਰਵਿੰਦਰ ਸਿੰਘ ਬੱਸੀ ਜਲਾਲ,ਬੱਬੂ ਬਰਾੜ,ਹਰਭਜਨ ਸਿੰਘ,ਸੁਖਵੰਤ ਸਿੰਘ ਭਿੰਡਰ,ਹਰਭਜਨ ਸਿੰਘ ਸਿੱਧੂ, ਜਸਵਿੰਦਰ ਸਿੰਘ ਸੰਧੂ ਅਤੇ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: ਅਗਵਾ ਕੀਤੇ ਬੱਚੇ ਦੀ ਮਿਲੀ ਲਾਸ਼ ਦੇ ਮਾਮਲੇ 'ਚ ਹੋਏ ਵੱਡੇ ਖ਼ੁਲਾਸੇ, ਕਰੋੜਾਂ ਦੀ ਪ੍ਰਾਪਰਟੀ ਕਰਕੇ ਕੀਤਾ ਕਤਲ

shivani attri

This news is Content Editor shivani attri