ਬੇਅਦਬੀ ਮਾਮਲੇ ’ਚ SIT ਦੀ ਰਿਪੋਰਟ ਖਾਰਜ ਹੋਣ ਨਾਲ ਕੌਮ ਨਮੋਸ਼ੀ ਦੇ ਆਲਮ ’ਚ: ਬੀਬੀ ਜਗੀਰ ਕੌਰ

04/19/2021 6:11:52 PM

ਸ੍ਰੀ ਆਨੰਦਪੁਰ ਸਾਹਿਬ (ਦਲਜੀਤ ਸਿੰਘ,ਚੋਵੇਸ਼ ਲਟਾਵਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਸੂਬਾ ਸਰਕਾਰ ਵੱਲੋਂ ਬਣਾਈ ਗਈ ਐੱਸ. ਆਈ. ਟੀ. ਪੂਰੀ ਤਰਾਂ ਫੇਲ ਸਾਬਤ ਹੋਈ ਹੈ ਅਤੇ ਜਾਂਚ ਏਜੰਸੀ ਦੀਆ ਬੇਨਿਯਮੀਆਂ ਕਾਰਨ ਇਹ ਰਿਪੋਰਟ ਅਦਾਲਤ ਵਿਚ ਖਾਰਜ ਹੋਈ ਹੈ, ਜਿਸ ਕਾਰਨ ਕੌਮ ਅੰਦਰ ਨਮੋਸ਼ੀ ਦਾ ਆਲਮ ਹੈ। 

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

PunjabKesari

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅੱਜ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਪਹੁੰਚੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਅਦਬੀ ਮਾਮਲੇ ’ਚ ਦੋਸ਼ੀਆਂ ਨੂੰ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ ਭਾਵੇਂ ਉਹ ਕੋਈ ਵੀ ਹੋਵੇ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮਸਲੇ ਉਤੇ ਕਾਂਗਰਸ ਸਰਕਾਰ ਨੇ ਆਪਣੇ ਚਾਰ ਸਾਲਾ ਰਾਜ ਵਿਚ ਕੁਝ ਨਹੀਂ ਕੀਤਾ ਜਦੋਂਕਿ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਐੱਸ. ਆਈ. ਟੀ . ਨੇ ਲੋਕਾਂ ਵਿਚ ਬੇਭਰੋਸਗੀ ਪੈਦਾ ਕਰ ਦਿੱਤੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। 

ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਸੂਬਾ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਮਨਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਾਹਦਰ ਜੀ ਕੁੱਲ ਦੁਨੀਆਂ ਦੀ ਬਹੁਤ ਵੱਡੀ ਸ਼ਖਸ਼ੀਅਤ ਹਨ ਅਤੇ ਇਹ ਸਮਾਗਮ ਤਾਂ ਘਰ ਘਰ ਅਤੇ ਪਿੰਡ ਪਿੰਡ ਮਨਾਏ ਜਾਣੇ ਚਾਹੀਦੇ ਹਨ ਜੋ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਭਾਈ ਗੁਰਦਾਸ ਹਾਲ ਵਿਖੇ 29 ਅਪ੍ਰੈਲ ਤੋਂ 1 ਮਈ ਤਕ ਸੰਗਤ ਹੁੰਮ-ਹੁਮਾ ਕੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News