ਕੈਪਟਨ ਨੂੰ ਜਗੀਰ ਕੌਰ ਦਾ ਜਵਾਬ, ਸੂਬੇ ’ਚ ਕਿਸਾਨਾਂ ਦੇ ਹੀ ਨਹੀਂ, ਸਗੋਂ ਕੱਚੇ ਮੁਲਾਜ਼ਮਾਂ ਦੇ ਵੀ ਲੱਗੇ ਧਰਨੇ

Wednesday, Sep 15, 2021 - 04:57 PM (IST)

ਕੈਪਟਨ ਨੂੰ ਜਗੀਰ ਕੌਰ ਦਾ ਜਵਾਬ, ਸੂਬੇ ’ਚ ਕਿਸਾਨਾਂ ਦੇ ਹੀ ਨਹੀਂ, ਸਗੋਂ ਕੱਚੇ ਮੁਲਾਜ਼ਮਾਂ ਦੇ ਵੀ ਲੱਗੇ ਧਰਨੇ

ਬੇਗੋਵਾਰ (ਰਜਿੰਦਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਲੱਗੇ ਕਿਸਾਨੀ ਧਰਨਿਆਂ ਸਬੰਧੀ ਦਿੱਤੇ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਕੈਪਟਨ ਸਾਹਿਬ ਨੂੰ ਇਹ ਨਹੀਂ ਪਤਾ ਕਿ ਪੰਜਾਬ ਵਿਚ ਸਿਰਫ਼ ਕਿਸਾਨਾਂ ਦੇ ਧਰਨੇ ਹੀ ਨਹੀਂ ਲੱਗੇ, ਸਗੋਂ ਇਥੇ ਬੇਰੁਜ਼ਗਾਰ ਅਧਿਆਪਕ, ਆਂਗਣਵਾੜੀ ਵਰਕਰ ਅਤੇ ਕੱਚੇ ਮੁਲਾਜ਼ਮਾਂ ਨੇ ਪੱਕੇ ਹੋਣ ਵਾਸਤੇ ਧਰਨੇ ਲਗਾ ਹੋਏ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੂੰ ਹੁਣ ਸਾਢੇ ਚਾਰ ਸਾਲ ਦਾ ਅਰਸਾ ਬੀਤ ਚੁੱਕਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸੂਬੇ ਵਿਚ ਬੇਰੁਜ਼ਗਾਰਾਂ ਵੱਲੋਂ ਲਗਾਏ ਧਰਨੇ ਘਰ-ਘਰ ਨੌਕਰੀ ਦੇ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ।

ਇਹ ਵੀ ਪੜ੍ਹੋ: ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਸਰਨਾ ਨੇ ਮੰਗਿਆ ਬੀਬੀ ਜਗੀਰ ਕੌਰ ਦਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ਲਈ ਕਮੇਟੀ ਬਣੀ ਸੀ ਤਾਂ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਇਸ ਕਮੇਟੀ ਦੇ ਮੈਂਬਰ ਸਨ। ਜੇਕਰ ਉਸੇ ਵੇਲੇ ਕੈਪਟਨ ਸਾਬ੍ਹ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਅਤੇ ਕਹਿੰਦੇ ਕਿ ਇਹ ਗਲਤ ਹੋ ਰਿਹਾ ਹੈ ਤਾਂ ਅੱਜ ਕਿਸਾਨਾਂ ਨੂੰ ਧਰਨੇ ਨਾ ਲਗਾਉਣੇ ਪੈਂਦੇ। ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਕਾਨੂੰਨ ਬਣਾਏ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਇਸ ਵਿਚ ਬਰਾਬਰ ਦੇ ਭਾਗੀਦਾਰ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News