ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

Thursday, Dec 10, 2020 - 09:49 PM (IST)

ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ, ਚੋਵੇਸ਼ ਲਟਾਵਾ)— ਸਮੁੱਚੀ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੇਵਾ ਲਈ ਤਿਅਰ ਬਰ ਤਿਆਰ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਇਸ ਦੇ ਇਲਾਵਾ ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕਰਦੇ ਬੀਬੀ ਜਗੀਰ ਨੇ ਕਿਹਾ ਕਿ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਇਕ-ਇਕ ਲੱਖ ਰੁਪਏ ਦੇਵੇਗੀ।

ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣਨ ਉਪਰੰਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਹਿੱਤ ਅੱਜ ਦੋਆਬਾ ਜ਼ੋਨ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਸਾਰਾ ਦੇਸ਼ ਇਕਜੁੱਟ ਹੈ ਅਤੇ ਸ਼੍ਰੋਮਣੀ ਕਮੇਟੀ ਕਿਸਾਨਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੇ ਲੰਗਰ, ਸੋਣ ਲਈ ਗੱਦੇ ਬਿਸਤਰੇ, 2 ਸੋ ਟੁਆਇਲਟ ਸੈਟ, 3 ਮੈਡੀਕਲ ਵੈਨਾਂ ਭੇਜੀਆਂ ਗਈਆਂ ਹਨ, ਉਥੇ ਹੋਰ ਵੀ ਹਰ ਤਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼

PunjabKesari

ਕਿਸਾਨੀ ਸੰਘਰਸ਼ 'ਚ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਇਕ-ਇਕ ਲੱਖ ਦੇ ਚੈੱਕ
ਸੰਘਰਸ਼ ਦੌਰਾਨ ਫ਼ੌਤ ਹੋਣ ਵਾਲੇ ਕਿਸਾਨਾਂ ਦੇ ਘਰਾਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਇਕ-ਇਕ ਲੱਖ ਦੇ ਚੈੱਕ ਉਨਾਂ ਦੇ ਘਰਾਂ 'ਚ ਪਹੁੰਚਾਏ ਜਾਣਗੇ। ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਵੱਲੋਂ ਖੁਦ ਧਰਨੇ 'ਚ ਜਾਣ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਜਥੇਦਾਰ, ਆਗੂ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ, ਰਾਗੀ, ਢਾਡੀ, ਸੇਵਾਦਾਰ ਆਦਿ ਸਾਰੇ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਸਾਡੀ ਡਿਊਟੀ ਹੈ ਕਿ ਗੁਰਧਾਮਾਂ ਦੇ ਪ੍ਰਬੰਧ ਨੂੰ ਸੁਚੱਜੇ ਤਰੀਕੇ ਨਾਲ ਚਲਾਇਆ ਜਾਵੇ, ਇਸ ਵਿਚ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਛੋਟਾ-ਵੱਡਾ ਆਗੂ ਜੇਕਰ ਕੋਈ ਕੁਤਾਹੀ ਵਰਤੇਗਾ ਤਾਂ ਉਸ ਨੂੰ ਕਿਸੇ ਵੀ ਹਾਲ 'ਚ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਇਸ ਦੇ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਿਨੋਂ-ਦਿਨ ਵਧਦੇ ਜਾ ਰਹੇ ਖ਼ਰਚਿਆਂ ਨੂੰ ਘਟਾਉਣ ਲਈ ਅਤੇ ਭਵਿੱਖ 'ਚ ਸੰਜਮ ਦੇ ਨਾਲ ਖਰਚੇ ਕਰਨ ਵਾਸਤੇ ਜਲਦੀ ਹੀ ਇਕ ਆਡਿਟਰ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਬਿਜਲੀ ਦੇ ਖ਼ਰਚੇ ਪਾਣੀ ਦੇ ਖਰਚੇ ਜਾਂ ਹੋਰ ਖਰੀਦੋ ਫਰੋਖਤ ਨੂੰ ਚੰਗੀ ਤਰ੍ਹਾਂ ਨਾਲ  ਵਾਚਿਆ ਜਾ ਸਕੇ ਅਤੇ ਸੰਗਤਾਂ ਵੱਲੋਂ ਚੜ੍ਹਾਏ ਜਾਣ ਵਾਲੇ ਪੈਸੇ ਪੈਸੇ ਦਾ ਹਿਸਾਬ ਅਤੇ ਵਰਤੋਂ ਸਹੀ ਢੰਗ ਨਾਲ ਕੀਤੀ ਜਾ ਸਕੇ ।

ਇਹ ਵੀ ਪੜ੍ਹੋ:  ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ

PunjabKesari

ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਅਕਾਲੀ ਦਲ ਨੇ ਕੇਂਦਰ ਨਾਲ ਨਾਤਾ ਤੋੜ ਕੇ ਕੀਤੀ
ਪੰਜਾਬੀਆਂ ਦੇ ਲਈ ਹੀ ਨਹੀਂ ਬਲਕਿ ਵਿਸ਼ਵ ਭਰ ਦੇ ਵਿੱਚ ਵੱਖ-ਵੱਖ ਅੰਦੋਲਨਾਂ ਵਾਂਗ ਮਿਸਾਲ ਬਣ ਚੁੱਕੇ ਕਿਸਾਨੀ ਸੰਘਰਸ਼ ਦੀ ਗੱਲ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਜਿਸ ਤਰ੍ਹਾਂ ਨਾਲ ਕੇਂਦਰ ਸਰਕਾਰ ਨਾਲੋਂ ਹਰ ਤਰ੍ਹਾਂ ਦਾ ਨਾਤਾ ਤੋੜ ਕੇ ਕਿਸਾਨੀ ਸੰਘਰਸ਼ ਦਾ ਸਾਥ ਦੇ ਕੇ ਸ਼ੁਰੂਆਤ ਕੀਤੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ 'ਚ ਤਿੰਨੋਂ ਤਖ਼ਤ ਸਹਿਬਾਨ ਤੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਵਿਸ਼ਾਲ ਮਾਰਚ ਕੱਢ ਕੇ ਸਰਕਾਰ ਨੂੰ ਹਲੂਣਾ ਦੇਣ ਕੋਸ਼ਿਸ਼ ਕੀਤੀ ਸੀ, ਉਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਭ ਤੋਂ ਪਹਿਲਾਂ ਭਾਰਤ ਸਰਕਾਰ ਦੇ ਐਵਾਰਡ ਨੂੰ ਵਾਪਸ ਹੀ ਨਹੀਂ ਦਿੱਤਾ ਸਗੋਂ ਉਨ੍ਹਾਂ ਵੱਲੋਂ ਐਵਾਰਡ ਵਾਪਸ ਕਰਨ ਤੋਂ ਬਾਅਦ ਬੁੱਧੀਜੀਵੀ ਖ਼ਿਡਾਰੀ ਫ਼ੌਜੀ ਹਰ ਵਰਗ ਦੇ ਵਿਅਕਤੀ ਵੱਲੋਂ ਐਵਾਰਡ ਦੇਣ ਦਾ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ:  ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ

ਕੈਪਟਨ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਪਰ ਤਿੱਖੇ ਸ਼ਬਦੀ ਹਮਲੇ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ 'ਚ ਪੰਜਾਬ ਸਰਕਾਰ ਅੱਗੇ ਹੋ ਕੇ ਲੜਨ ਦੀ ਬਜਾਏ ਇਸ ਪੂਰੇ ਮਸਲੇ ਦੇ ਉੱਪਰ ਹੱਥ 'ਤੇ ਹੱਥ ਧਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਦੇ ਕਾਨੂੰਨ ਰਾਜ 'ਚ ਲਾਗੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋੜ ਤਾਂ ਇਹ ਸੀ ਕਿ ਸਮੁੱਚੇ ਰਾਜ ਨੂੰ ਸਰਕਾਰੀ ਮੰਡੀ ਐਲਾਨਦਿਆਂ ਏ .ਪੀ. ਐੱਮ. ਸੀ. ਐਕਟ 'ਚ ਸੋਧ ਕੀਤੀ ਜਾਂਦੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਨਹੀਂ ਕੀਤਾ। ਇਸ ਦੇ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਨੂੰ ਹਰ ਗੁਰੂ ਘਰ 'ਚ ਲਾਗੂ ਕੀਤਾ ਜਾਵੇਗਾ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ, ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਅਤੇ ਸ੍ਰੀ ਨਨਕਾਣਾ ਸਾਹਿਬ ਦਾ 100 ਸਾਲਾ ਫਰਵਰੀ 'ਚ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਵਲੋਂ ਕਮੇਟੀ ਬਣਾਈ ਗਈ ਹੈ ਅਤੇ ਇਸ ਸਬੰਧੀ ਵੱਡੇ ਪੱਧਰ ਤੇ ਇਹ ਦਿਹਾੜੇ ਮਨਾਏ ਜਾਣਗੇ।

ਇਸ ਮੌਕੇ ਉਨ੍ਹਾਂ ਨਾਲ ਕਾਰਜਕਰਨੀ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ. ਸੁਰਿੰਦਰ ਸਿੰਘ, ਗਿ: ਫੂਲਾ ਸਿੰਘ, ਬੀਬੀ ਕੁਲਵਿੰਦਰ ਕੌਰ, ਜਥੇਦਾਰ ਸੰਤੋਖ ਸਿੰਘ, ਬਾਬਾ ਜਰਨੈਲ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮਲਕੀਤ ਸਿੰਘ, ਐਡਵੋਕੇਟ ਹਰਦੇਵ ਸਿੰਘ, ਸੁਰਿੰਦਰ ਕੌਰ ਸਮੇਤ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ:  ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ


author

shivani attri

Content Editor

Related News