‘ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਿਆਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ’

Saturday, Feb 20, 2021 - 06:28 PM (IST)

ਬਟਾਲਾ (ਬੇਰੀ, ਕਲਸੀ)- ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ’ਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਦੇਸ਼ ਵੰਡ ਮਗਰੋਂ ਇਸ ਨਗਰ ’ਚ ਆ ਕੇ ਵਸਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਥੇ 3 ਦਿਨਾਂ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਬੀਤੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਅੱਜ ਦੂਜੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਦਸੂਹਾ ਤੋਂ ਵੱਡੀ ਖ਼ਬਰ: ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖ਼ੁਦਕੁਸ਼ੀ

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ’ਚ ਲਿਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਸਾਕੇ ਨੇ ਸੰਗਠਿਤ ਕਰਕੇ ਭਵਿੱਖ ਲਈ ਸਿਰਫ਼ ਸੁਚੇਤ ਹੀ ਨਹੀਂ ਕੀਤਾ, ਸਗੋਂ ਆਪਣੇ ਗੁਰਧਾਮਾਂ ਦੀ ਮਾਣ-ਮਰਿਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਵੀ ਪ੍ਰਚੰਡ ਕੀਤਾ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਕੇ ਦੌਰਾਨ ਬੀਬੀਆਂ ਦੀ ਸ਼ਮੂਲੀਅਤ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ, ਇਸੇ ਲਈ ਸ਼ਤਾਬਦੀ ਸਮਾਗਮਾਂ ਦੌਰਾਨ ਇਕ ਦਿਨ ਦਾ ਸਮਾਗਮ ਇਤਿਹਾਸ ਦੀ ਅਹਿਮ ਪਾਤਰ ਬੀਬੀ ਤੇਜ ਕੌਰ ਅਤੇ ਬੀਬੀ ਇੰਦਰ ਕੌਰ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਨਗਰ ਗੋਧਰਪੁਰ ’ਚ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਤਹਿਤ 21 ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਪ੍ਰੋ. ਕਮਲਜੀਤ ਕੌਰ ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀਆਂ ਦੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਜਰਨੈਲ ਸਿੰਘ, ਸੁਖਵਰਸ਼ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ,ਭਾਈ ਦੁਰਲੱਭ ਸਿੰਘ, ਮਾ. ਗੁਰਨਾਮ ਸਿੰਘ, ਅਮਰਜੀਤ ਸਿੰਘ ਰੰਧਾਵਾ, ਬਾਪੂ ਵੱਸਣ ਸਿੰਘ ਆਦਿ ਮੌਜੂਦ ਸਨ।


shivani attri

Content Editor

Related News