ਚੰਡੀਗੜ੍ਹ ਦੀ ਇਕ ਇੰਚ ਜ਼ਮੀਨ ਵੀ ਹਰਿਆਣਾ ਨੂੰ ਦੇਣ ਦਾ ਕੇਂਦਰ ਸਰਕਾਰ ਕੋਲ ਕੋਈ ਅਧਿਕਾਰ ਨਹੀਂ: ਬੀਬੀ ਜਗੀਰ ਕੌਰ

07/10/2022 12:52:29 PM

ਬੇਗੋਵਾਲ (ਰਜਿੰਦਰ)- ਬੀਤੇ ਦਿਨ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਡੀਗੜ੍ਹ ਦੀ ਇਕ ਇੰਚ ਵੀ ਜ਼ਮੀਨ ਹਰਿਆਣਾ ਨੂੰ ਦੇਣ ਦਾ ਕੇਂਦਰ ਸਰਕਾਰ ਕੋਲ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਇਹ ਸ਼ਹਿਰ ਸਿਰਫ਼ ਪੰਜਾਬ ਦਾ ਹੀ ਹੈ। 

ਇਹ ਵੀ ਪੜ੍ਹੋ: CM ਮਾਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ 'ਤੇ ਰਾਜਾ ਵੜਿੰਗ ਨੇ ਲਈ ਚੁਟਕੀ, ਟਵੀਟ ਕਰਕੇ ਆਖੀ ਵੱਡੀ ਗੱਲ

ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਡੀਗੜ੍ਹ ਦਾ ਪੰਜਾਬ ਨੂੰ ਮਿਲਣਾ, ਲਿਖ਼ਤੀ ਰੂਪ ਵਿੱਚ ਹੋਈ ਇਕ ਪਾਵਨ ਕੌਮੀ ਵਚਨਬੱਧਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਪ੍ਰਧਾਨ ਅਤੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ, ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਨੇ ਇਸ ਪਵਿੱਤਰ ਕਾਰਜ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਚੰਡੀਗੜ੍ਹ ਦੀ ਇਕ ਇੰਚ ਵੀ ਜ਼ਮੀਨ ਹਰਿਆਣਾ ਨੂੰ ਦੇਣ ਦਾ ਕੇਂਦਰ ਸਰਕਾਰ ਕੋਲ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਸ਼ਹਿਰ ਸਿਰਫ਼ ਪੰਜਾਬ ਦਾ ਹੀ ਹੈ। ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਦੀ ਇਮਾਰਤ ਲਈ ਜ਼ਮੀਨ ਦੇਣ ਦੀਆਂ ਬੇਤੁਕੀਆਂ ਪੈਂਤੜੇਬਾਜ਼ੀਆਂ ਖੇਡਣ ਦੀ ਬਜਾਏ, ਚਾਹੀਦਾ ਤਾਂ ਇਹ ਹੈ ਕਿ ਕੇਂਦਰ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਆਪਣੀ ਪਵਿੱਤਰ ਅਤੇ ਲਿਖ਼ਤੀ ਵਚਨਬੱਧਤਾ ਨੂੰ ਹਕੀਕੀ ਜਾਮਾ ਪਹਿਨਾਵੇ।

ਇਹ ਵੀ ਪੜ੍ਹੋ: ਚੰਡੀਗੜ੍ਹ ਸਕੂਲ ਹਾਦਸੇ ’ਚ ਮਾਰੀ ਗਈ ਹਿਰਾਕਸ਼ੀ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਏ ਮਾਪੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri