ਵਿਜੀਲੈਂਸ ਦੇ ਰਡਾਰ ''ਤੇ ਬੀਬੀ ਜਗੀਰ ਕੌਰ, ਕੈਮਰੇ ਸਾਹਮਣੇ ਆ ਕੇ ਕਹੀਆਂ ਵੱਡੀਆਂ ਗੱਲਾਂ

10/07/2023 3:52:25 PM

ਕਪੂਰਥਲਾ/ਬੇਗੋਵਾਲ (ਓਬਰਾਏ)- ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਮਗਰੋਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਡਾਰ 'ਤੇ ਹਨ। ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਵਿਜੀਲੈਂਸ ਦੀ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਡੇਰੇ 'ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਅਤੇ ਜਾਂਚ ਕੀਤੀ। 

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਦੀ ਟੀਮ ਨੇ ਸ਼ੁੱਕਰਵਾਰ ਬੇਗੋਵਾਲ ਡੇਰੇ ’ਤੇ ਪਹੁੰਚ ਕੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਹੋਏ ਕਬਜ਼ੇ ਬਾਰੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਇਸ ਜ਼ਮੀਨ ਨੂੰ ਲੈ ਕੇ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਮਾਮਲੇ 'ਚ ਹੀ ਵਿਜੀਲੈਂਸ ਆਈ ਸੀ।  ਦੱਸ ਦੇਈਏ ਕਿ ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹਨ ਅਤੇ 3 ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ।

ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

ਕੈਮਰੇ ਸਾਹਮਣੇ ਆ ਕੇ ਬੀਬੀ ਜਗੀਰ ਕੌਰ ਨੇ ਰੇਡ ਨੂੰ ਦੱਸਿਆ ਅਫ਼ਵਾਹ
ਉਥੇ ਹੀ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਕੀਤੀ ਗਈ ਰੇਡ ਨੂੰ ਨਕਾਰਦੇ ਹੋਏ ਬੀਬੀ ਜਗੀਰ ਨੇ ਕਿਹਾ ਹੈ ਕਿ ਅਜਿਹਾ ਕੋਈ ਮਾਮਲਾ ਨਹੀਂ ਹੈ, ਜਿਸ ਕਰਕੇ ਵਿਜੀਲੈਂਸ ਰੇਡ ਕਰੇ। ਖ਼ਬਰ ਚਲਾਉਣ ਤੋਂ ਪਹਿਲਾਂ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਕਿਹਾ ਕਿ ਕੱਲ੍ਹ ਉਹ ਕਿਸੇ ਪ੍ਰੋਗਰਾਮ ਵਿਚ ਹਾਜ਼ਰ ਸਨ। ਸਵੇਰ ਤੋਂ ਹੀ ਸੋਸ਼ਲ ਮੀਡੀਆ 'ਤੇ ਵਿਜੀਲੈਂਸ ਦੀ ਰੇਡ ਅੱਗ ਵਾਂਗ ਫੈਲੀ ਇਸ ਖ਼ਬਰ ਨੂੰ ਗਲਤ ਦੱਸਦਿਆਂ ਜਗੀਰ ਕੌਰ ਨੇ ਕਿਹਾ ਹੈ ਕਿ ਇਸ ਨੂੰ ਸਹੀ ਨਾ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਪ੍ਰੈੱਸ ਵਾਲਿਆਂ ਦੇ ਬੇਹੱਦ ਫੋਨ ਆਏ ਅਤੇ ਇਕੋ ਹੀ ਸਵਾਲ ਪੁੱਛਿਆ ਗਿਆ ਕਿ ਕੀ ਕੱਲ੍ਹ ਉਨ੍ਹਾਂ ਦੇ ਗ੍ਰਹਿ ਵਿਖੇ ਵਿਜੀਲੈਂਸ ਵੱਲੋਂ ਕੋਈ ਰੇਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਮੈਨੂੰ ਸਾਧਾਰਨ ਰੂਪ ਵਿਚ ਕਈ ਅਧਿਕਾਰੀ ਮਿਲਦੇ ਹੋਣਗੇ ਪਰ ਕੱਲ੍ਹ ਕੋਈ ਵੀ ਘਰ ਵਿਚ ਵਿਜੀਲੈਂਸ ਦਾ ਅਧਿਕਾਰੀ ਨਹੀਂ ਆਇਆ ਅਤੇ ਨਾ ਹੀ ਕੋਈ ਰੇਡ ਅਤੇ ਨਾ ਕਿਸੇ ਅਧਿਕਾਰੀ ਨੇ ਮੈਨੂੰ ਕੋਈ ਗੱਲਬਾਤ ਪੁੱਛੀ ਹੈ। 

 

ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਅਫ਼ਸੋਸ ਹੈ ਕਿ ਅਜਿਹੀ ਝੂਠੀ ਖ਼ਬਰ ਕਿਉਂ ਚਲਾਈ ਗਈ ਹੈ। ਅਜਿਹੀਆਂ ਹੀ ਝੂਠੀਆਂ ਖ਼ਬਰਾਂ ਹੁੰਦੀਆਂ ਹਨ, ਜਿਸ ਨਾਲ ਸਮਾਜ ਵਿਚ ਮਾਨਸਿਕ ਪਰੇਸ਼ਾਨੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਬੇਨਤੀ ਕਰਦੇ ਹੋਏ ਅਜਿਹੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਰੇਡ ਸਬੰਧੀ ਕਿਸੇ ਵੀ ਖ਼ਬਰ ਨਾਲ ਮੇਰਾ ਕੋਈ ਸੰਬੰਧ ਨਹੀਂ ਹੈ। ਮੇਰੇ ਖ਼ਿਲਾਫ਼ ਜਦ ਕੋਈ ਸ਼ਿਕਾਇਤ ਹੀ ਨਹੀਂ ਹੈ ਤਾਂ ਵਿਜੀਲੈਂਸ ਕਿਉਂ ਰੇਡ ਕਰਨ ਆਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਅਤੇ ਬੇਬੁਨਿਆਦ ਖ਼ਬਰਾਂ ਵੱਲ ਸੰਗਤ ਨੂੰ ਕੋਈ ਧਿਆਨ ਨਹੀਂ ਦੇਣਾ ਚਾਹੀਦਾ। 

ਇਹ ਵੀ ਪੜ੍ਹੋ:  ਰੂਹ ਕੰਬਾਊ ਹਾਦਸਾ: ਆਪਣੇ ਹੀ ਟਰੱਕ ਹੇਠਾਂ ਆਇਆ ਚਾਲਕ, ਟਾਇਰ 'ਚ ਫਸਣ ਕਾਰਨ ਹੋਈ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri