ਬੀਬੀ ਜਗੀਰ ਕੌਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ, SGPC ਨੂੰ ਇਹ ਹਦਾਇਤਾਂ ਦੇਣ ਦੀ ਮੰਗ

Monday, Dec 05, 2022 - 05:10 AM (IST)

ਬੀਬੀ ਜਗੀਰ ਕੌਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ, SGPC ਨੂੰ ਇਹ ਹਦਾਇਤਾਂ ਦੇਣ ਦੀ ਮੰਗ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਬੀਬੀ ਜਗੀਰ ਕੌਰ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਵਿਰੁੱਧ ਹੋ ਰਹੇ ਨਫ਼ਰਤੀ ਪ੍ਰਚਾਰ ਦਾ ਟਾਕਰਾ ਕਰਨ ਲਈ ਹਦਾਇਤਾਂ ਦੇਣ।

ਇਹ ਖ਼ਬਰ ਵੀ ਪੜ੍ਹੋ - ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਮਾਨ ਸਰਕਾਰ, ਸੂਬੇ ਦਾ ਆਰਥਿਕ ਸੰਕਟ ਵਧਣ ਦੀ ਦਿੱਤੀ ਚਿਤਾਵਨੀ

ਬੀਬੀ ਜਗੀਰ ਕੌਰ ਨੇ ਪੱਤਰ ਵਿਚ ਗਿਆਨੀ ਹਰਪ੍ਰਤੀ ਸਿੰਘ ਨੂੰ ਦੱਸਿਆ ਹੈ ਕਿ ਦੇਸ਼ ਵਿਚ ਬੜੇ ਯੋਜਨਾਬੱਧ ਢੰਗ ਨਾਲ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਕ ਗਿਣੀ ਮਿੱਥੀ ਚਾਲ ਨਾਲ ਸਿੱਖਾਂ ਵਿਰੁੱਧ ਨਫ਼ਰਤੀ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਜਿਹੜਾ ਸਿੱਖ ਕੌਮ ਬਾਰੇ ਨਫ਼ਰਤੀ ਭਾਸ਼ਣ ਦਿੰਦਾ ਹੈ, ਉਸ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਸ ਨਫ਼ਰਤੀ ਪ੍ਰਚਾਰ ਦਾ ਟਾਕਰਾ ਕਰਨ ਲਈ ਮੁਕਾਬਲੇ ਦਾ ਸਿੱਖ ਕੌਮ ਦਾ ਆਪਣਾ ਪਲੇਟਫਾਰਮ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਤੇ ਲੋਕਾਂ ਨੂੰ ਸਿੱਖ ਕੌਮ ਬਾਰੇ ਸਹੀ ਜਾਣਕਾਰੀ ਮਿੱਲ ਸਕੇ। 

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਸਰਕਾਰੀ ਸਕੂਲਾਂ 'ਚ ਛੇਤੀ ਪੂਰੀ ਹੋਵੇਗੀ ਅਧਿਆਪਕਾਂ ਦੀ ਘਾਟ, ਅਗਲੇ ਹਫ਼ਤੇ ਹੋਵੇਗੀ ਜੁਆਇਨਿੰਗ

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਜਿੰਨੀ ਜਲਦੀ ਹੋ ਸਕੇ ਇਸ ਨਫ਼ਰਤੀ ਪ੍ਰਚਾਰ ਦੀ ਧਾਰ ਨੂੰ ਖੁੰਡਾ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਪਣਾ ਪਲੇਟਫਾਰਮ ਖੜ੍ਹਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News