ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ
Wednesday, Sep 02, 2026 - 11:52 PM (IST)
ਅੰਮ੍ਰਿਤਸਰ (ਸਰਬਜੀਤ) : ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤਿ ਸਮਾਗਮ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਕਰਵਾਇਆ ਗਿਆ। ਹਸਪਤਾਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਪਾਲ ਸਿੰਘ ਲਿਟਲ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ ਕੇ ਹੋਏ ਫ਼ਰਾਰ
ਇਸ ਮੌਕੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ। ਇਸ ਦੌਰਾਨ ਆਈਆਂ ਸ਼ਖਸੀਅਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਸਦੀਵੀ ਗੁਰੂ ਹਨ ਅਤੇ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਸਦਾਚਾਰ ਵਾਲਾ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਿਤਨੇਮ ਕਰਨ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ ਤੋਂ ਇਲਾਵਾ ਭਾਈ ਜਸਬੀਰ ਸਿੰਘ, ਸਵਿੰਦਰ ਸਿੰਘ, ਜਵਾਰ ਸਿੰਘ, ਦਵਿੰਦਰ ਸਿੰਘ, ਮੈਨੇਜਰ ਪਰਮਜੀਤ ਸਿੰਘ, ਦਲਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਭਾਈ ਗੁਰੂ ਇਕਬਾਲ ਸਿੰਘ ਅਤੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੱਲੋਂ ਆਈਆਂ ਧਾਰਮਿਕ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਤਸਵੀਰਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
