ਅਕਾਲੀ ਦਲ ਦੀ ਸੀਨੀਅਰ ਆਗੂ 'ਬੀਬੀ ਮਹਿੰਦਰ ਕੌਰ ਜੋਸ਼' ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

Thursday, Dec 30, 2021 - 05:03 PM (IST)

ਅਕਾਲੀ ਦਲ ਦੀ ਸੀਨੀਅਰ ਆਗੂ 'ਬੀਬੀ ਮਹਿੰਦਰ ਕੌਰ ਜੋਸ਼' ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫ਼ੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : Year Ender 2021 : ਪੂਰਾ ਸਾਲ 'ਪੰਜਾਬ ਕਾਂਗਰਸ' 'ਚ ਛਿੜੀ ਰਹੀ ਜੰਗ, ਵੱਡੇ ਤੂਫ਼ਾਨ ਨੇ ਬਦਲੀ ਸਿਆਸੀ ਫ਼ਿਜ਼ਾ

ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਮਹਿੰਦਰ ਕੌਰ ਜੋਸ਼ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਇੰਜਨੀਅਰ ਮਹਿੰਦਰ ਸਿੰਘ ਸੰਧਰਾਂ ਦਾ ਡਟ ਕੇ ਵਿਰੋਧ ਕਰ ਰਹੇ ਹਨ, ਜਿਸ ਕਰਕੇ ਪਾਰਟੀ ਨੇ ਸਖ਼ਤ ਫ਼ੈਸਲਾ ਲੈਂਦਿਆ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।
ਇਹ ਵੀ ਪੜ੍ਹੋ : ਮਜੀਠੀਆ ਦੀ ਭਾਲ ’ਚ ਛਾਪੇਮਾਰੀ ਜਾਰੀ, ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
  


author

Babita

Content Editor

Related News