ਕੈਪਟਨ ਨੂੰ ਮੈਂ ਕਾਂਗਰਸ ’ਚ ਲੈ ਕੇ ਆਈ ਪਰ ਉਸਨੇ ਮੈਨੂੰ ਹਮੇਸ਼ਾ ਹਰਾਉਣ ਦੀ ਕੀਤੀ ਕੋਸ਼ਿਸ਼ : ਬੀਬੀ ਭੱਠਲ
Sunday, Dec 12, 2021 - 09:20 AM (IST)
ਲਹਿਰਾਗਾਗਾ (ਨਰੇਸ਼) - ‘‘ਅਗਾਮੀ ਵਿਧਾਨ ਸਭਾ ਚੋਣਾਂ ਲਈ ਅੱਜ ਸਮੁੱਚੇ ਪੰਜਾਬ ’ਚ ਕਾਂਗਰਸ ਦੇ ਹੱਕ ’ਚ ਹਵਾ ਚੱਲ ਰਹੀ ਹੈ। ਭਾਜਪਾ, ਅਕਾਲੀ ਦਲ ਦੇ ਗੁੱਟ ਅਤੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਸ਼ਹੀਦੀਆਂ ’ਤੇ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ, ਜਿਸ ਨੂੰ ਪੰਜਾਬ ਦੀ ਜਨਤਾ ਕਦੇ ਬਰਦਾਸ਼ਤ ਨਹੀਂ ਕਰੇਗੀ।’’ ਇਸ ਗੱਲ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਪਲੈਨਿੰਗ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਦੇ ਪਾਰਟੀ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ - PM ਮੋਦੀ ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਬਿਟਕੁਆਇਨ ਸਬੰਧੀ ਲਿਖੀ ਸੀ ਇਹ ਗੱਲ
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੈਂ ਖੁਦ ਕਾਂਗਰਸ ’ਚ ਲੈ ਕੇ ਆਈ ਸੀ ਪਰ ਉਨ੍ਹਾਂ ਨੇ ਮੈਨੂੰ ਹਰ ਚੋਣਾਂ ’ਚ ਹਰਾਉਣ ਲਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਡੀਲ ਕੀਤੀ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕੁਝ ਪਾਵਰਫੁੱਲ ਲੋਕਾਂ ਵੱਲੋਂ ਉਨ੍ਹਾਂ (ਭੱਠਲ) ਨੂੰ ਮਰਵਾਉਣ ਦੀ ਸਾਜਿਸ਼ ਵੀ ਰਚੀ ਗਈ, ਗੁਪਤ ਸੂਚਨਾ ਮਿਲਣ ਦੇ ਬਾਵਜੂਦ ਵੀ ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਸਾਜਿਸ਼ ਜਾਂ ਧਮਕੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਲਕੇ ਤੇ ਪੰਜਾਬ ਦੇ ਲੋਕਾਂ ਦੀ ਰੱਖਿਆ ਕੀਤੀ ਅਤੇ ਆਪਣੇ ਬੇਟੇ ਨੂੰ ਕਾਲੀ ਵਰਦੀ ਪਹਿਨਾ ਕੇ ਅੱਤਵਾਦ ਵਿਰੁੱਧ ਲੜਾਈ ਲੜੀ ਪਰ ਹੁਣ ਕੈਪਟਨ ,ਢੀਂਡਸਾ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ਅਤੇ ਇਨ੍ਹਾਂ ਦਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਉਨ੍ਹਾਂ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਸ਼ਹੀਦੀਆਂ ਲਈ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੋਦੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ’ਤੇ ਕੀਤੇ ਗਏ ਜ਼ੁਲਮ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਪਰਮਿੰਦਰ ਢੀਂਡਸਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਢੀਂਡਸਾ ਵੱਲੋਂ ਸੱਤਾ ’ਚ ਰਹਿੰਦਿਆਂ ਵੀ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ ਗਿਆ ਅਤੇ ਢੀਂਡਸਾ ਵਿਰੁੱਧ ਹੁਣ 14 ਕਰੋੜ 68 ਲੱਖ ਰੁਪਏ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਜਾਵੇਗੀ, ਕਥਿਤ ਭ੍ਰਿਸ਼ਟਾਚਾਰ ਦੇ ਚੱਲਦੇ ਢੀਂਡਸਾ ਪਰਿਵਾਰ 3 ਏਕੜ ਤੋਂ 300 ਏਕੜ ਦਾ ਮਾਲਕ ਬਣ ਗਿਆ। ਇਸ ਮੌਕੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ, ਸੂਬਾ ਸਕੱਤਰ ਪੋਲੋਜੀਤ ਸਿੰਘ, ਜ਼ਿਲਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ, ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ , ਸਾਬਕਾ ਬਲਾਕ ਪ੍ਰਧਾਨ ਆਦਿ ਆਗੂ ਤੇ ਵਰਕਰ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ