ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
Friday, Oct 09, 2026 - 03:00 PM (IST)
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੀ ਆਗੂ ਬੀਬੀ ਰੂਪ ਕੌਰ ਸੰਧੂ ਅੱਜ ਬਹਿਰੀਨ ਵਾਲੀ ਬੀਬੀ ਸਮੇਤ ਹੋਰ ਪੀੜਤ ਔਰਤਾਂ ਦਾ ਮਾਮਲਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੀ। ਸਕੱਤਰੇਤ ਵਿਖੇ ਦਰਖਾਸਤ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਸੰਧੂ ਨੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਈ ਹੋਰ ਔਰਤਾਂ ਦੇ ਫੋਨ ਆਏ ਹਨ, ਜੋ ਵੱਖ-ਵੱਖ ਅਕਾਲੀ ਆਗੂਆਂ ਤੋਂ ਪੀੜਤ ਹਨ।
ਇਹ ਵੀ ਪੜ੍ਹੋ- ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
ਬੀਬੀ ਸੰਧੂ ਨੇ ਕਿਹਾ ਕਿ ਮੈਂ ਸੀਲਬੰਦ ਸਬੂਤ ਲੈ ਕੇ ਆਈ ਹਾਂ, ਇਹ ਕੋਈ ਏ.ਆਈ. ਨਾਲ ਬਣੀਆਂ ਚੀਜ਼ਾਂ ਨਹੀਂ ਹਨ। ਇਨ੍ਹਾਂ ਦੀ ਜਾਂਚ ਲਈ ਫੋਰੈਂਸਿਕ ਲੈਬ ਵੀ ਹਨ। ਰੂਪ ਕੌਰ ਨੇ ਕਿਹਾ ਕਿ ਅੱਜ ਫਿਲਹਾਲ ਕੋਈ ਸਬੂਤ ਪੇਸ਼ ਨਹੀਂ ਕੀਤਾ। ਉਨ੍ਹਾਂ ਕਿਹਾ ਜਥੇਦਾਰ ਸਾਹਿਬ ਨਾਲ ਫੋਨ 'ਤੇ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਹ ਜਥੇਦਾਰ ਨੂੰ ਮਿਲ ਕੇ ਸਾਰੇ ਸਬੂਤ ਸੌਂਪਣਗੇ। ਉਨ੍ਹਾਂ ਅੱਗੇ ਕਿਹਾ ਜੇਕਰ ਟਾਸਕ ਫੋਰਸ ਵਿਸ਼ਵਾਸ ਦਿਵਾਉਂਦੀ ਹੈ ਤਾਂ ਮੈਂ ਬਹਿਰੀਨ ਵਾਲੀ ਬੀਬੀ ਨੂੰ ਵੀ ਨਾਲ ਲੈ ਕੇ ਅਕਾਲ ਤਖ਼ਤ 'ਤੇ ਆਵਾਂਗੀ।
ਇਹ ਵੀ ਪੜ੍ਹੋ- ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ 3 ਬੀਬੀਆਂ ਤੋਂ ਇਲਾਵਾ ਹੋਰ ਵੀ ਕਈ ਔਰਤਾਂ ਦੇ ਸਬੂਤ ਹਨ ਅਤੇ ਇਸ ਮਾਮਲੇ 'ਚ 4-5 ਅਕਾਲੀ ਆਗੂਆਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਪੰਥਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮਾਹੌਲ ਖਰਾਬ ਹੋਣ ਦਾ ਹਵਾਲਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ 'ਤੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
