ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਦਰੜਿਆ, ਮੌਤ
Monday, Jun 18, 2018 - 03:04 AM (IST)

ਮੁੱਲਾਂਪੁਰ ਦਾਖਾ, (ਕਾਲੀਆ)- ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ 'ਤੇ ਬੱਦੋਵਾਲ ਨੇੜੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਮੁਖੀ ਇੰਸ. ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸਾਈਕਲ ਸਵਾਰ ਦਰਸ਼ਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਬੂੜਾ ਪੱਤੀ ਦਾਖਾ ਜੋ ਕਿ ਸਕਿਓਰਿਟੀ ਗਾਰਡ ਸੀ, ਸਵੇਰੇ ਆਪਣੀ ਡਿਊਟੀ ਦੇਣ ਲਈ ਲੁਧਿਆਣਾ ਜਾ ਰਿਹਾ ਸੀ। ਕਰੀਬ 5:30 ਵਜੇ ਜਿਵੇਂ ਹੀ ਉਹ ਬੱਦੋਵਾਲ ਨੇੜੇ ਪੁੱਜਾ ਤਾਂ ਅਣਪਛਾਤੇ ਵਾਹਨ ਨੇ ਉਸ ਨੂੰ ਦਰੜ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਏ. ਐੱਸ. ਆਈ. ਨਿਰਮਲ ਸਿੰਘ ਨੇ ਮ੍ਰਿਤਕ ਦੇ ਪੁੱਤਰ ਗੁਰਤੇਜ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਅਣਗਹਿਲੀ ਨਾਲ ਗੱਡੀ ਚਲਾਉਣ 'ਤੇ ਮੁਕੱਦਮਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।