ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਪੜ੍ਹੋ Latest Update
Sunday, Aug 24, 2025 - 06:25 PM (IST)

ਜਲੰਧਰ- ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਰਾਤ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੇ ਅਸਾਰ ਬਣੇ ਹੋਏ ਹਨ। ਵਿਭਾਗ ਨੇ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ ਅਤੇ ਰੂਪਨਗਰ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਮੌਸਮ ਵਿਭਾਗ ਨੇ 25 ਅਗਸਤ ਨੂੰ ਮੁਕਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਬਠਿੰਡਾ ਸਮੇਤ ਦੱਖਣੀ ਜ਼ਿਲ੍ਹਿਆਂ 'ਚ ਦਰਮਿਆਨਾ ਮੀਂਹ ਪੈਣ ਦੇ ਆਸਾਰ ਜਤਾਏ ਹਨ। ਇਸ ਦੇ ਨਾਲ ਹੀ 26 ਅਗਸਤ ਨੂੰ ਉੱਤਰੀ ਜ਼ਿਲ੍ਹਿਆਂ 'ਚ (ਪਠਾਨਕੋਟ, ਗੁਰਦਾਸਪੁਰ, ਕਪੂਰਥਲਾ) ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਇਲਾਕਿਆਂ 'ਚ ਵੀ ਕਈ ਥਾਵਾਂ ‘ਤੇ ਮੀਂਹ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ
ਉੱਥੇ ਹੀ 27 ਤੇ 28 ਅਗਸਤ ਨੂੰ ਜ਼ਿਆਦਾਤਰ ਪੰਜਾਬ 'ਚ ਮੀਂਹ ਕਾਫ਼ੀ ਘੱਟ ਰਹੇਗਾ। ਕੇਵਲ ਕੁਝ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਇਕੇ-ਦੁਕੇ ਥਾਵਾਂ ਮੀਂਹ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8