ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

Friday, Nov 08, 2024 - 11:29 AM (IST)

ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਚੰਡੀਗੜ੍ਹ/ਜਲੰਧਰ- ਨਵੰਬਰ ਦਾ ਪਹਿਲਾ ਹਫ਼ਤਾ ਖ਼ਤਮ ਹੋਣ ਦੇ ਬਾਵਜੂਦ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ 'ਚ ਕੋਈ ਖ਼ਾਸ ਬਦਲਾਅ ਵੇਖਣ ਨੂੰ ਨਹੀਂ ਮਿਲ ਰਿਹਾ। ਸੂਬੇ 'ਚ ਸੁਸਤ ਮਾਨਸੂਨ ਤੋਂ ਬਾਅਦ ਸਰਦੀ ਵੀ ਲੇਟ ਹੋ ਗਈ ਹੈ। ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.4 ਡਿਗਰੀ ਅਤੇ ਚੰਡੀਗੜ੍ਹ ਦਾ 4.4 ਡਿਗਰੀ ਵੱਧ ਹੈ। ਭਾਰਤ ਮੌਸਮ ਵਿਭਾਗ (IMD) ਅਨੁਸਾਰ ਨਵੰਬਰ ਦਾ ਮਹੀਨਾ ਗਰਮ ਰਹਿਣ ਵਾਲਾ ਹੈ ਅਤੇ ਤਾਪਮਾਨ ਆਮ ਨਾਲੋਂ ਵੱਧ ਰਹੇਗਾ। 15 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅਜੇ ਵੀ 28 ਤੋਂ 30 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 29.8 ਡਿਗਰੀ ਰਿਹਾ। ਜਦਕਿ ਪੰਜਾਬ ਦੇ ਅੰਮ੍ਰਿਤਸਰ 'ਚ 28.1 ਡਿਗਰੀ, ਲੁਧਿਆਣਾ 'ਚ 29 ਡਿਗਰੀ, ਪਟਿਆਲਾ 'ਚ 29.7 ਡਿਗਰੀ, ਪਠਾਨਕੋਟ 'ਚ 28.9 ਡਿਗਰੀ, ਬਠਿੰਡਾ 'ਚ 32.6 ਡਿਗਰੀ ਅਤੇ ਮੋਹਾਲੀ 'ਚ 30.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਆਈਐੱਮਡੀ ਮੁਤਾਬਕ 15 ਨਵੰਬਰ ਤੱਕ ਪੰਜਾਬ 'ਚ ਮੀਂਹ ਅਤੇ ਹਿਮਾਚਲ ਵਿੱਚ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਹੀ ਸੂਬੇ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ- ...ਤਾਂ ਫਿਰ ਇਸ ਕਾਰਨ ਮਾਸਕ ਹੋ ਜਾਵੇਗਾ ਲਾਜ਼ਮੀ, ਹਸਪਤਾਲਾਂ 'ਚ ਵਧੀ ਮਰੀਜ਼ਾਂ ਦੀ ਗਿਣਤੀ

ਇੱਕ ਪਾਸੇ ਜਿੱਥੇ ਤਾਪਮਾਨ ਵਧਣ ਕਾਰਨ ਲੋਕ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਧੂੰਏਂ ਅਤੇ ਪ੍ਰਦੂਸ਼ਿਤ ਹਵਾ ਤੋਂ ਲੋਕ ਪ੍ਰੇਸ਼ਾਨ ਹਨ। ਉੱਤਰੀ ਭਾਰਤ ਵਿੱਚ ਧੂੰਏਂ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਰੈੱਡ ਜ਼ੋਨ ਵਿੱਚ ਹੈ, ਅਤੇ ਉੱਥੇ ਔਸਤ AQI 302 ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 383 ਤੱਕ ਪਹੁੰਚ ਗਿਆ। ਅੰਮ੍ਰਿਤਸਰ ਵਿੱਚ AQI 231 ਤੱਕ ਪਹੁੰਚ ਗਿਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 399 ਸੀ। ਜਦੋਂ ਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 313 ਡਿਗਰੀ ਰਿਹਾ। ਇਸੇ ਤਰ੍ਹਾਂ, ਸਭ ਤੋਂ ਵੱਧ AQI ਜਲੰਧਰ ਵਿੱਚ 313, ਖੰਨਾ ਵਿੱਚ 239, ਲੁਧਿਆਣਾ ਵਿੱਚ 253, ਮੰਡੀ ਗੋਬਿੰਦਗੜ੍ਹ ਵਿੱਚ 359, ਪਟਿਆਲਾ ਵਿੱਚ 285, ਫਿਰੋਜ਼ਪੁਰ 'ਚ 205 ਅਤੇ ਰੂਪਨਗਰ ਵਿੱਚ 418 ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News