ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਬੇਕਾਬੂ ਕਾਰ ਰੱਖ ਨਾਲ ਟਕਰਾਈ, ਔਰਤ ਦੀ ਮੌਤ

Tuesday, Nov 05, 2024 - 01:25 PM (IST)

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਬੇਕਾਬੂ ਕਾਰ ਰੱਖ ਨਾਲ ਟਕਰਾਈ, ਔਰਤ ਦੀ ਮੌਤ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਰਨ ਅਧੀਨ ਆਉਂਦੇ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਬੇਕਾਬੂ ਹੋਈ ਕਾਰ ਕਿੱਕਰ ਦੇ ਰੁੱਖ ਨਾਲ ਟਕਰਾ ਗਈ। ਜਿਸ ਕਾਰਨ ਕਾਰ ਸਵਾਰ  ਇਕ ਔਰਤ ਦਲਬੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਚਾਲਕ ਮ੍ਰਿਤਕ ਮਾਤਾ ਦਾ ਪੁੱਤਰ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਕਈ ਸ਼ਹਿਰਾਂ ਦੀ ਹੋਈ ਜ਼ਹਿਰੀਲੀ ਹਵਾ, ਜਾਣੋ ਜ਼ਿਲ੍ਹਿਆਂ ਦਾ AQI

ਮੌਕੇ ਦੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਨਿਰਵੈਰ ਸਿੰਘ ਫੌਜੀ ਅਤੇ ਉਨ੍ਹਾਂ ਦੀ ਮਾਤਾ ਆਲਟੋ ਕਾਰ 'ਚ ਸਵਾਰ ਹੋ ਕੇ ਅੱਡਾ ਨਾਗੋਕੇ ਮੋੜ ਵਾਲੀ ਸਾਈਡ ਤੋਂ ਆਪਣੇ ਪਿੰਡ ਦੇਵੀਦਾਸਪੁਰ ਨੂੰ ਜਾ ਰਹੇ ਸਨ ਤਾਂ ਪਿੰਡ ਢੋਟਾ ਨਜ਼ਦੀਕ ਰਸਤੇ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਰੁੱਖਾਂ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੀ ਛੱਤ ਲੱਥ ਕੇ ਕਿੱਕਰ ਨਾਲ ਫਸ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰ ਅਤੇ ਮ੍ਰਿਤਕਾ ਦੀ ਲਾਸ਼ ਨੂੰ ਡਰੇਨ ਵਿੱਚੋਂ ਕੱਢਿਆ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News