ਬਿਜਲੀ ਦੇ ਕੱਟ ਮਗਰੋਂ ਮੋਮਬੱਤੀ ਜਗਾਉਣ ਨਾਲ ਘਰ 'ਚ ਵਾਪਰਿਆ ਵੱਡਾ ਹਾਦਸਾ, ਲੱਗੀ ਭਿਆਨਕ ਅੱਗ

Thursday, Aug 01, 2024 - 04:45 PM (IST)

ਲੁਧਿਆਣਾ- ਲੁਧਿਆਣਾ 'ਚ ਬਿਜਲੀ ਗੁੱਲ ਹੋਣ ਕਾਰਨ ਘਰ 'ਚ ਹਨ੍ਹੇਰਾ ਛਾ ਗਿਆ ਅਤੇ ਰਸੋਈ 'ਚ ਮੋਮਬੱਤੀ ਜਗਾਉਣ ਨਾਲ ਰਸੋਈ 'ਚ ਧਮਾਕਾ ਹੋਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਚੰਗੀ ਖ਼ਬਰ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਹੱਲੇ ਦੇ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਬੀਤੀ ਦੇਰ ਸ਼ਾਮ ਲੁਧਿਆਣਾ ਦੇ ਟਿੱਬਾ ਰੋਡ ’ਤੇ ਸਥਿਤ ਘਮੋਦੀਆ ਕਲੋਨੀ ਦੀ ਲੇਨ ਨੰਬਰ 1 ਵਿੱਚ ਸਥਿਤ ਇੱਕ ਘਰ ਵਿੱਚ ਧਮਾਕਾ ਹੋਣ ਕਾਰਨ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਸਮੇਂ ਘਰ 'ਚ ਅੱਗ ਲੱਗੀ, ਉਸ ਸਮੇਂ ਘਰ 'ਚ ਕੋਈ ਨਹੀਂ ਸੀ, ਜਿਸ ਕਾਰਨ ਜਾਨ ਤਾਂ ਬਚ ਗਈ ਪਰ ਘਰ ਦਾ ਸਾਰਾ ਸਾਮਾਨ ਸੜ ਗਿਆ।

ਇਹ ਵੀ ਪੜ੍ਹੋ-  ਗੁਰੂ ਨਗਰੀ ’ਚ ਇਸ ਬੀਮਾਰੀ ਨੇ ਪਸਾਰੇ ਪੈਰ, ਮਰੀਜ਼ਾਂ ਦੀ ਗਿਣਤੀ ਵਧੀ, ਸਿਵਲ ਸਰਜਨ ਵੱਲੋਂ ਐਡਵਾਈਜਰੀ ਜਾਰੀ

ਇਸ ਦੌਰਾਨ ਘਰ ਦੀ ਮਾਲਕਣ ਸਵਿਤਾ ਰਾਣੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਸੀ ਅਤੇ ਬੱਚੇ ਵੀ ਕੰਮ ਲਈ ਗਏ ਹੋਏ ਸਨ, ਜਦੋਂ ਉਹ ਕੁਝ ਸਮੇਂ ਬਾਅਦ ਘਰ ਵਾਪਸ ਆਈ ਤਾਂ ਦੇਖਿਆ ਕਿ ਘਰ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਬਿਜਲੀ ਦੇ ਕੱਟ ਤੋਂ ਬਾਅਦ ਘਰ 'ਚ ਹਨੇਰਾ ਛਾ ਗਿਆ ਸੀ, ਜਿਸ ਕਾਰਨ ਉਸ ਨੇ ਰਸੋਈ 'ਚ ਪਈ ਮੋਮਬੱਤੀ ਜਗਾਈ ਅਤੇ ਉਸ ਨੂੰ ਜਗਾਉਣ ਤੋਂ ਬਾਅਦ ਉਹ ਖੁਦ ਬਾਜ਼ਾਰ 'ਚ ਚਲੀ ਗਈ, ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਹਾਦਸਾ ਵਾਪਰ ਗਿਆ। ਲੋਕਾਂ ਨੇ ਦੱਸਿਆ ਕਿ ਘਰ 'ਚ ਦੋ ਗੈਸ ਸਿਲੰਡਰ ਪਏ ਸਨ, ਜਿਨ੍ਹਾਂ ਨੂੰ ਲੋਕਾਂ ਨੇ ਕਿਸੇ ਤਰ੍ਹਾਂ ਘਰ 'ਚੋਂ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਜੇਕਰ ਗੈਸ ਸਿਲੰਡਰ ਨੂੰ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ ਹੁੰਦਾ ਤਾਂ ਆਸ-ਪਾਸ ਦੇ ਘਰਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

ਲੋਕਾਂ ਨੇ ਖੁਦ ਪਾਣੀ ਨਾਲ ਅੱਗ 'ਤੇ ਪਾਇਆ ਕਾਬੂ

ਇਸ ਮੁਹੱਲੇ ਦੇ ਵਸਨੀਕ ਸ਼ੁਭਮ ਅਤੇ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਲੋਕਾਂ ਨੇ ਖੁਦ ਪਾਣੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਜਦੋਂ ਤੱਕ ਫਾਇਰ ਬ੍ਰਿਗੇਡ ਪਹੁੰਚੀ ਉਦੋਂ ਤੱਕ ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। 

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਪ੍ਰਸ਼ਾਸਨ ਤੋਂ ਮਦਦ ਦੀ ਅਪੀਲ

ਘਰ ਦੀ ਮਾਲਕਣ ਸਵਿਤਾ ਰਾਣੀ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਅੱਗ ਲੱਗਣ ਤੋਂ ਬਾਅਦ ਸਾਰਾ ਸਮਾਨ ਸੜ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News