ਪ੍ਰਸਿੱਧ ਪੰਜਾਬੀ ਸੂਫ਼ੀ ਗਾਇਕ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ

Tuesday, Jun 25, 2024 - 07:11 PM (IST)

ਪ੍ਰਸਿੱਧ ਪੰਜਾਬੀ ਸੂਫ਼ੀ ਗਾਇਕ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ

ਅੱਪਰਾ (ਅਜਮੇਰ ਸਿੰਘ)- ਅੱਪਰਾ ਦੇ ਨਜ਼ਦੀਕੀ ਪਿੰਡ ਸੇਲਕੀਆਣਾ ਵਿਚ ਫਿਲੌਰ-ਨਵਾਂਸ਼ਹਿਰ ਮੁੱਖ ਮਾਰਗ 'ਤੇ ਇਨੋਵਾ ਗੱਡੀ ਅਤੇ ਟਿੱਪਰ ਵਿਚ ਜ਼ਬਰਸਤ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਿਸ ਕਾਰਨ ਇਨੋਵਾ ਵਿਚ 8 ਸਵਾਰ ਲੋਕ ਗ਼ੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੜਤਾਲ ਦੌਰਾਨ ਪਤਾ ਲੱਗਾ ਕਿ ਫਿਲੌਰ ਦੇ ਨਜ਼ਦੀਕ ਪਿੰਡ ਗੜ੍ਹਾ ਦੇ ਵਿਸ਼ਵ ਪ੍ਰਸਿੱਧ ਸੂਫ਼ੀ ਗਾਇਕ ਵਿਜੇ ਮਨ ਸਾਥੀਆਂ ਸਮੇਤ ਪਿੰਡ ਚੱਕ ਦਾਨਾ (ਸ਼ਹੀਦ ਭਗਤ ਸਿੰਘ ਨਗਰ) ਚ ਪ੍ਰੋਗਰਾਮ ਲਗਾਉਣ ਜਾ ਰਹੇ ਸਨ ਕਿ ਉਨ੍ਹਾਂ ਦੀ ਇਨੋਵਾ ਗੱਡੀ ਤੇਜ਼ ਰਫਤਾਰ ਟਿੱਪਰ ਦੀ ਲਪੇਟ ਵਿਚ ਆ ਗਈ। 

PunjabKesari

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਅਕਾਲੀ ਦਲ ਨੂੰ ਤੋੜਣ ਪਿੱਛੇ ਭਾਜਪਾ ਤੇ ਏਜੰਸੀਆਂ ਦਾ ਹੱਥ

ਪਤਾ ਲੱਗਾ ਹੈ ਕਿ ਵਿਜੇ ਮਨ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਹੈ ਜਦਕਿ ਉੁਸ ਦੇ ਸਾਥੀਆਂ ਗਾਇਕ ਪ੍ਰੇਮ ਮਾਨ, ਤੇਜਪਾਲ ਤੇਜਾ ਸਮੇਤ ਬਾਕੀ ਸਾਥੀਆਂ ਦੇ ਸਰੀਰ ਦੀਆਂ ਕਈ ਥਾਵਾਂ ਤੋਂ ਹੱਡੀਆਂ ਟੁੱਟ ਗਈਆਂ ਹਨ। ਮੌਕੇ 'ਤੇ ਪਹੁੰਚੇ ਸਮਾਜ ਸੇਵੀ ਦੀਪਕ ਰਸੂਲਪੁਰੀ ਨੇ ਦੱਸਿਆ ਕਿ ਫੱਟੜਾਂ ਨੂੰ ਵੱਖ-ਵੱਖ ਹਸਪਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਫਿਲੌਰ ਪੁਲਸ ਤੋਂ ਟਿੱਪਰ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹਨ।
PunjabKesari

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਖੜਾ ਨਹਿਰ 'ਚ ਪਿਆ ਪਾੜ, ਇਹ ਪਿੰਡ ਡੁੱਬਣ ਦੇ ਕੰਢੇ, ਸੈਂਕੜੇ ਏਕੜ ਫ਼ਸਲ ਤਬਾਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News