ਵੱਡੀ ਖ਼ਬਰ: ਬਟਾਲਾ ਵਿਚ ਬੱਸ ਵੱਡਾ ਹਾਦਸਾ, ਕਈ ਲੋਕਾਂ ਦੀ ਮੌਤ

Monday, Sep 30, 2024 - 06:50 PM (IST)

ਵੱਡੀ ਖ਼ਬਰ: ਬਟਾਲਾ ਵਿਚ ਬੱਸ ਵੱਡਾ ਹਾਦਸਾ, ਕਈ ਲੋਕਾਂ ਦੀ ਮੌਤ

ਬਟਾਲਾ (ਗੁਰਪ੍ਰੀਤ ਚਾਵਲਾ, ਸਾਹਿਲ,ਬੇਰੀ, ਖੋਖਰ, ਗੋਰਾਇਆ)- ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸੇ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ।

ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 3 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। ਹਾਦਸੇ ਵਿਚ ਬੱਸ ਵਿਚ ਕਿੰਨੇ ਲੋਕ ਸਵਾਰ ਸਨ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਜਾਣਕਾਰੀ ਮੁਤਾਬਕ ਕੁਝ ਐਂਬੂਲੈਂਸਾਂ ਨੂੰ ਮੌਕੇ ਉਤੇ ਭੇਜਿਆ ਗਿਆ ਹੈ। ਉਥੇ ਹੀ ਇਸ ਹਾਦਸੇ ਬਾਰੇ ਐੱਸ. ਐੱਸ. ਪੀ. ਨੇ ਕਿਹਾ ਕਿ ਬਾਈਕ ਸਵਾਰ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਦਰਦਨਾਕ ਹਾਦਸਾ ਵਿਚ 3 ਲੋਕ ਮਾਰੇ ਗਏ ਹਨ, ਜਦਕਿ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਅੱਜ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਚੰਡੀਗੜ੍ਹ ਜਾ ਰਹੀ ਸੀ ਕਿ ਜਦ ਇਹ ਬੱਸ ਬਟਾਲਾ-ਕਾਦੀਆਂ ਰੋਡ ’ਤੇ ਸਥਿਤ ਅੱਡਾ ਸ਼ਾਹਬਾਦ ’ਤੇ ਪਹੁੰਚੀ ਤਾਂ ਬਾਈਕ ਸਾਵਰ ਨੂੰ ਬਚਾਉਂਦੇ ਹੋਏ ਅਚਾਨਕ ਬੱਸ ਦਾ ਸੰਤੁਲਣ ਵਿਗੜ ਗਿਆ, ਜਿਸ ਦੇ ਚਲਦਿਆਂ ਤੇਜ਼ ਰਫ਼ਤਾਰ ਬੱਸ ਅੱਡਾ ਸ਼ਾਹਬਾਦ ਦੇ ਬੱਸ ਸਟਾਪ ’ਚ ਵੱਜੀ ਅਤੇ ਉਕਤ ਬੱਸ ਨੇ ਬੱਸ ਸਟਾਪ ’ਤੇ ਖੜ੍ਹੇ ਕੁਝ ਲੋਕਾਂ ਨੂੰ ਵੀ ਆਪਣੀ ਲਪੇਟ ’ਚ ਲੈ ਗਿਆ।

ਉਨ੍ਹਾਂ ਕਿਹਾ ਕਿ ਇਸ ਦਰਦਨਾਕ ਹਾਸਦੇ ’ਚ ਇਕ 13 ਸਾਲਾ ਬੱਚੇ ਅਭੀਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸੰਗਤਪੁਰਾ, ਇਕ ਵਿਅਕਤੀ ਮਨਜੀਤ ਸਿੰਘ ਵਾਸੀ ਹੁਸੈਨਪੁਰਾ ਅਤੇ ਇਕ ਔਰਤ ਬਲਵਿੰਦਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਨੰਗਲ ਝੋਰ ਦੀ ਮੌਤ ਹੋ ਗਈ, ਜਦਕਿ 2 ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਅੱਧਾ ਦਰਜਨ ਲੋਕਾਂ ਦੀ ਹਾਲਤ ਜ਼ਿਆਦਾ ਗੰਭੀਰ ਵੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜ਼ਖ਼ਮੀ ਲੋਕਾਂ ਦੀ ਪਛਾਣ ਜੋਤੀ ਪਤਨੀ ਮਨਜੀਤ ਸਿੰਘ ਵਾਸੀ ਹੁਸੈਨਪੁਰਾ, ਸੁਖਪਾਲ ਕੌਰ ਵਾਸੀ ਕਾਦੀਆਂ, ਮਨਪ੍ਰੀਤ ਸਿੰਘ ਵਾਸੀ ਬਟਾਲਾ, ਕੋਮਲ ਪੁੱਤਰੀ ਸਤਨਾਮ ਸਿੰਘ ਵਾਸੀ ਨੰਗਰ ਝੋਰ, ਭੁਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸੰਗਤਪੁਰਾ, ਕੁਲਦੀਪ ਸਿੰਘ ਪੁੱਤਰ ਕਪਤਾਨ ਸਿੰਘ ਵਾਸੀ ਲੀਲ ਕਲਾਂ, ਰਜਵੰਤ ਕੌਰ ਵਾਸੀ ਪਿੰਡ ਚੀਮਾ, ਹਰਪ੍ਰੀਤ ਕੌਰ ਵਾਸੀ ਲਖਨਪੁਰ, ਤਾਨੀ ਰਿਖਾ ਵਾਸੀ ਕਾਦੀਆਂ, ਪੱਪੂ ਕਾਲਾ ਪੁੱਤਰ ਜੋਗੇਸ਼ਵਰ ਵਾਸੀ ਬਿਹਾਰ, ਹਰੀ ਸ਼ੰਕਰ ਵਾਸੀ ਬਿਹਾਰ, ਇੰਦਰਜੀਤ ਸਿੰਘ ਪੁੱਤਰ ਬਲਬੀਰ ਸਿੰਘ, ਰਾਜਵਿੰਦਰ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਤੁਗਲਵਾਲ, ਗੁਰਦੀਸ਼ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਔਲਖ ਕਲਾਂ, ਅਰਸ਼ਦੀਪ ਸਿੰਘ ਪੁੱਤਰੀ ਹਰਜਿੰਦਰ ਸਿੰਘ, ਏਕਤਾ ਆਦਿ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਹਾਦਸੇ ’ਚ ਜਿਸ ਔਰਤ ਦੀ ਮੌਤ ਹੋਈ ਹੈ, ਉਸ ਦਾ ਸਿਰ ਧੜ ਤੋਂ ਵੱਖ ਹੋ ਗਿਆ ਅਤੇ ਅਜੇ ਤੱਕ ਪੁਲਸ ਨੂੰ ਇਸ ਦਾ ਸਿਰ ਨਹੀਂ ਮਿਲਿਆ। ਇਸ ਮੌਕੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ, ਐੱਸ. ਐੱਚ. ਓ. ਸਿਟੀ ਜਸਜੀਤ ਸਿੰਘ ਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ਼

ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਭਿਆਨਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਕਿ ਬਟਾਲਾ-ਕਾਦੀਆਂ ਰੋਡ 'ਤੇ ਇਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਅਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਫਸਰ ਮੌਕੇ 'ਤੇ ਹਨ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ। 

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ’ਚ 6 ਅਨੁਸੂਚਿਤ ਜਾਤੀ ਦੇ ਮੰਤਰੀ, ਸਿਆਸਤ ’ਚ ਕਮਜ਼ੋਰ ਵਰਗਾਂ ਲਈ ਸ਼ੁੱਭ ਸੰਕੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News