Elante Mall ''ਚ ਵਾਪਰਿਆ ਵੱਡਾ ਹਾਦਸਾ ; B''Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ

Sunday, Sep 29, 2024 - 11:53 PM (IST)

ਚੰਡੀਗੜ੍ਹ- ਚੰਡੀਗੜ੍ਹ ਤੋਂ ਇਸ ਸਮੇਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਮਸ਼ਹੂਰ 'ਐਲਾਂਟੇ ਮਾਲ' 'ਚ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਮੁਤਾਬਕ ਮਾਲ ਦੇ ਇਕ ਪੱਲਰ ਤੋਂ ਟਾਇਲ ਟੁੱਟ ਕੇ ਹੇਠਾਂ ਡਿੱਗ ਗਈ, ਜੋ ਕਿ ਉੱਥੇ ਆਪਣਾ ਜਨਮਦਿਨ ਮਨਾਉਣ ਗਈ ਮਸ਼ਹੂਰ ਬਾਲ ਅਦਾਕਾਰਾ ਮਾਇਸ਼ਾ ਦੀਕਸ਼ਿਤ ਦੇ ਜਾ ਵੱਜੀ ਤੇ ਉਹ ਜ਼ਖ਼ਮੀ ਹੋ ਗਈ। 

ਜਾਣਕਾਰੀ ਅਨੁਸਾਰ ਐਲਾਂਟੇ ਮਾਲ ਵਿਖੇ ਆਪਣੇ ਪਰਿਵਾਰ ਨੂੰ ਮਿਲਣ ਗਈ ਮਾਈਸ਼ਾ ਦੀਕਸ਼ਿਤ ਜ਼ਖਮੀ ਹੋ ਗਈ ਅਤੇ ਇਸ ਦੌਰਾਨ ਉਸ ਦੀ ਮਾਸੀ ਦੇ ਸਿਰ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵੇਂ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਈਸ਼ਾ ਦੀਕਸ਼ਿਤ ਦਾ ਜਨਮਦਿਨ ਸੀ ਅਤੇ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਮਾਲ ਗਈ ਸੀ। ਪਰ ਉਹ ਉਥੇ ਹੀ ਉਕਤ ਹਾਦਸੇ ਦਾ ਸ਼ਿਕਾਰ ਹੋ ਗਈ। ਮਾਈਸ਼ਾ ਨੇ ਕਈ ਸੀਰੀਅਲਾਂ 'ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਅਲਾਂਟੇ ਮਾਲ ਮੈਨੇਜਮੈਂਟ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ 'ਚ ਮਾਲ ਮੈਨੇਜਮੈਂਟ ਨੇ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਲੜਕੀ ਅਤੇ ਉਸ ਦੀ ਮਾਸੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ। ਮਾਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਇਸ ਲਈ ਠੋਸ ਪ੍ਰਬੰਧ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਐਲਾਂਟੇ ਮਾਲ 'ਚ ਟੁਆਏ ਟਰੇਨ ਪਲਟ ਗਈ ਸੀ ਤੇ ਟਰੇਨ ਦੇ ਪਿਛਲੇ ਡੱਬੇ 'ਚ ਬੈਠਾ ਨਵਾਂਸ਼ਹਿਰ ਤੋਂ ਆਇਆ 11 ਸਾਲਾ ਸ਼ਹਿਬਾਜ਼ ਡਿੱਗ ਗਿਆ ਸੀ ਤੇ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੱਚੇ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- DSP ਦੇ ਘਰੋਂ ਲੱਖਾਂ ਦੇ ਗਹਿਣੇ ਉਡਾਉਣ ਵਾਲੀਆਂ 'ਚੋਰਨੀਆਂ' ਆ ਗਈਆਂ ਅੜਿੱਕੇ, ਦੇਖੋ ਕਿੱਥੋਂ ਫੜ ਲਿਆਈ ਪੁਲਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News