ਪੰਜਾਬ 'ਚ ਵੱਡਾ ਹਾਦਸਾ: ਪਲਟ ਗਈ ਸਵਾਰੀਆਂ ਨਾਲ ਭਰੀ ਮਿੰਨੀ ਬੱਸ, ਪੈ ਗਿਆ ਚੀਕ-ਚਿਹਾੜਾ

Tuesday, Jun 25, 2024 - 07:14 PM (IST)

ਪੰਜਾਬ 'ਚ ਵੱਡਾ ਹਾਦਸਾ: ਪਲਟ ਗਈ ਸਵਾਰੀਆਂ ਨਾਲ ਭਰੀ ਮਿੰਨੀ ਬੱਸ, ਪੈ ਗਿਆ ਚੀਕ-ਚਿਹਾੜਾ

ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਕੇਰੀਆਂ ਦੇ ਤਲਵਾੜਾ ਰੋਡ 'ਤੇ ਪਿੰਡ ਹਵੇਲ ਚਾਂਗ ਨੇੜੇ ਇਕ ਮਿੰਨੀ ਬੱਸ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਦਰੱਖ਼ਤ ਨਾਲ ਟੱਕਰ ਹੋਣ ਉਪਰੰਤ ਬੱਸ ਪਲਟ ਗਈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ, ਜੋਕਿ ਬੇਕਾਬੂ ਹੋਣ ਉਪਰੰਤ ਪਲਟੀ। ਇਸ ਹਾਦਸੇ ਵਿਚ ਕਈ ਸਵਾਰਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਖੜਾ ਨਹਿਰ 'ਚ ਪਿਆ ਪਾੜ, ਇਹ ਪਿੰਡ ਡੁੱਬਣ ਦੇ ਕੰਢੇ, ਸੈਂਕੜੇ ਏਕੜ ਫ਼ਸਲ ਤਬਾਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News