ਅੱਧੀ ਰਾਤੀਂ ਵਾਪਰ ਗਿਆ ਦਿਲ ਦਹਿਲਾਉਣ ਵਾਲਾ ਹਾਦਸਾ, ਚਾਲਕ ਨੇ ਟਰੈਕਟਰ-ਟਰਾਲੀ ਹੇਠਾਂ ਦਰੜ ਕੇ ਮਾਰ'ਤਾ ਨੌਜਵਾਨ
Friday, Apr 26, 2024 - 01:08 AM (IST)
ਜਲੰਧਰ (ਵਰੁਣ)- ਜਲੰਧਰ ਦੇ ਭਾਰਗੋ ਕੈਂਪ ਇਲਾਕੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਦੇਰ ਰਾਤ ਇਕ ਨੌਜਵਾਨ ਨੂੰ ਟਰੈਕਟਰ-ਟਰਾਲੀ ਦੇ ਚਾਲਕ ਨੇ ਟਰੈਕਟਰ ਹੇਠਾਂ ਦੇ ਕੇ ਦਰਦਨਾਕ ਤਰੀਕੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਵਿਕਾਸ ਉਰਫ਼ ਵਿੱਕੀ ਆਪਣੀ ਕਿਸੇ ਰਿਸ਼ਤੇਦਾਰ ਔਰਤ ਨਾਲ ਕਿਤੇ ਜਾ ਰਿਹਾ ਸੀ ਕਿ ਰਸਤੇ 'ਚ ਉਸ ਨੂੰ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਜਦੋਂ ਟਰੈਕਟਰ-ਟਰਾਲੀ ਚਾਲਕ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਵਿੱਕੀ ਨੇ ਭੱਜ ਕੇ ਉਸ ਦਾ ਪਿੱਛਾ ਕੀਤੇ ਤੇ ਟਰੈਕਟਰ ਦੀ ਚਾਬੀ ਕੱਢਣ ਦੀ ਕੋਸ਼ਿਸ਼ ਕੀਤੀ।
ਪਰ ਟਰੈਕਟਰ ਚਾਲਕ ਨੇ ਧੱਕਾ ਮਾਰ ਕੇ ਉਸ ਨੂੰ ਹੇਠਾਂ ਸੁੱਟ ਦਿੱਤਾ ਤੇ ਟਰੈਕਟਰ ਉਸ ਦੇ ਉੱਪਰੋਂ ਲੰਘਾ ਦਿੱਤਾ। ਟਰੈਕਟਰ ਦੇ 2 ਟਾਇਰ ਵਿੱਕੀ ਦੇ ਉੱਪਰੋਂ ਗੁਜ਼ਰ ਗਏ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੋਂ ਗੁਜ਼ਰ ਰਹੇ ਕੁਝ ਰਾਹਗੀਰਾਂ ਨੇ ਟਰੈਕਟਰ ਚਾਲਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਟਰੈਕਟਰ ਛੱਡ ਕੇ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਥਾਣਾ ਭਾਰਗੋ ਕੈਂਪ ਦੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e