ਜਲੰਧਰ ''ਚ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ

Monday, May 06, 2024 - 06:26 PM (IST)

ਜਲੰਧਰ ''ਚ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ

ਜਲੰਧਰ (ਮਾਹੀ) : ਜਲੰਧਰ ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਪਿੰਡ ਰਾਓਵਾਲੀ ਨੇੜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਛੋਟੇ ਬੱਚੇ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੇ ਏਐੱਸਆਈ ਕੇਵਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਨੈਸ਼ਨਲ ਹਾਕੀ ਖਿਡਾਰਣ ਨੇ ਕੀਤੀ ਖ਼ੁਦਕੁਸ਼ੀ

PunjabKesari

ਜਾਣਕਾਰੀ ਦਿੰਦੇ ਹੋਏ ਏਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ ਜਦੋਂ ਪਿੰਡ ਰਾਓਵਾਲੀ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਦੂਸਰੀ ਕਾਰ ਨਾਲ ਟੱਕਰ ਹੋ ਗਈ ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਇਹ ਘਟਨਾ ਸਵੇਰੇ 5.30 ਵਜੇ ਦੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿਚ ਇੱਕ ਛੋਟਾ ਬੱਚਾ ਵੀ ਸ਼ਾਮਲ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਇਸ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਵੀ ਪੜ੍ਹੋ : ਖੇਤਾਂ 'ਚ ਮੂੰਗੀ ਬੀਜ ਰਹੇ ਨੌਜਵਾਨ ਕਿਸਾਨ ਨਾਲ ਵਾਪਰਿਆ ਰੂਹ ਕੰਬਾਊ ਭਾਣਾ, ਧੜ ਨਾਲੋਂ ਵੱਖ ਹੋਇਆ ਸਿਰ

 

 


author

Gurminder Singh

Content Editor

Related News