ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਫਾਰਚੂਨਰ ਦੀ ਖੜ੍ਹੇ ਟਰਾਲੇ ਨਾਲ ਹੋਈ ਟੱਕਰ, ਡਰਾਈਵਰ ਦੀ ਬਾਂਹ ਲੱਥ ਕੇ ਹੋਈ ਵੱਖ

Sunday, May 26, 2024 - 05:16 AM (IST)

ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਫਾਰਚੂਨਰ ਦੀ ਖੜ੍ਹੇ ਟਰਾਲੇ ਨਾਲ ਹੋਈ ਟੱਕਰ, ਡਰਾਈਵਰ ਦੀ ਬਾਂਹ ਲੱਥ ਕੇ ਹੋਈ ਵੱਖ

ਖੰਨਾ (ਜ.ਬ.)- ਖੰਨਾ ਵਿਖੇ ਭਿਆਨਕ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਜੀ.ਟੀ. ਰੋਡ ’ਤੇ ਗਣੇਸ਼ ਮਿੱਲ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਕਾਰ ਦੀ ਟੱਕਰ ਹੋ ਗਈ ਤੇ ਟੱਕਰ ਤੋਂ ਬਾਅਦ ਤੇਜ਼ ਰਫ਼ਤਾਰ ਕਾਰਨ ਗੱਡੀ ਪਲਟ ਗਈ। ਕਾਰ ਚਲਾ ਰਹੇ ਡਾਕਟਰ ਦੀ ਇਕ ਬਾਂਹ ਉਸ ਦੇ ਸਰੀਰ ਤੋਂ ਵੱਖ ਹੋ ਗਈ। ਲੋਕਾਂ ਨੇ 32 ਸਾਲਾ ਡਾਕਟਰ ਹਰਪ੍ਰੀਤ ਸਿੰਘ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਡਾ. ਹਰਪ੍ਰੀਤ ਸਿੰਘ ਦਾ ਖੰਨਾ ਦਾਣਾ ਮੰਡੀ ਨੇੜੇ ਓਂਕਾਰ ਕਲੀਨਿਕ ਹੈ। ਉਹ ਸ਼ਾਮ ਨੂੰ 5 ਵਜੇ ਆਪਣੇ ਕਲੀਨਿਕ ਤੋਂ ਸਰਹਿੰਦ ਘਰ ਜਾ ਰਿਹਾ ਸੀ। ਗਣੇਸ਼ ਮਿੱਲ ਨੇੜੇ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਤੇ ਪੂਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ। ਰਾਹਗੀਰਾਂ ਦੀ ਮਦਦ ਨਾਲ ਕਰੇਨ ਬੁਲਾ ਕੇ ਕਾਰ ਨੂੰ ਕੱਟ ਕੇ ਅੰਦਰ ਫਸੇ ਡਾਕਟਰ ਨੂੰ ਬਾਹਰ ਕੱਢਿਆ ਗਿਆ। ਹਰਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨੇੜਲੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਿਸੇ ਹੋਰ ਵੱਡੇ ਹਸਪਤਾਲ ਵਿਚ ਰੈਫਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪੁਲਸ ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News