ਮੋਗਾ 'ਚ ਵੱਡਾ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਕਾਰਨ ਮਾਂ ਅਤੇ ਮਾਸੂਮ ਬੱਚੇ ਦੀ ਮੌਤ

Tuesday, Jan 23, 2024 - 10:46 AM (IST)

ਮੋਗਾ 'ਚ ਵੱਡਾ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਕਾਰਨ ਮਾਂ ਅਤੇ ਮਾਸੂਮ ਬੱਚੇ ਦੀ ਮੌਤ

ਮੋਗਾ (ਵਿਪਨ) : ਮੋਗਾ 'ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਅਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਦੋਂ ਕਿ ਬੱਚਾ 3 ਮਹੀਨਿਆਂ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿੱਥੇ ਬੀਤੀ ਸ਼ਾਮ ਹਰ ਪਾਸੇ ਮੰਦਰਾਂ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਮੰਦਰਾਂ 'ਚ ਦੀਪਮਾਲਾ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਭੀਮਨਗਰ ਨੇੜੇ ਉਕਤ ਔਰਤ ਅਤੇ ਉਸ ਦਾ ਬੱਚਾ ਇਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਹੋਵੇਗਾ ਔਖਾ, ਭਲਕੇ ਤੋਂ ਹੋ ਗਿਆ ਇਹ ਐਲਾਨ

ਟਰੇਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਚੇ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਨ੍ਹਾਂ ਦੋਹਾਂ ਨੂੰ ਬਚਾਉਣ ਗਿਆ ਇਖ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਤੋਂ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦੌਰਾਨ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

ਮ੍ਰਿਤਕ ਔਰਤ ਅਤੇ ਬੱਚੇ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News