ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕੰਬਾਈਨ ਦੀ ਲਪੇਟ 'ਚ ਆਉਣ ਕਾਰਨ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
Thursday, Apr 25, 2024 - 08:42 PM (IST)
 
            
            ਮੋਗਾ (ਆਜ਼ਾਦ, ਗੋਪੀ ਰਾਉਕੇ, ਕਸ਼ਿਸ਼)- ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਨੇੜਲੇ ਪਿੰਡ ਸਮਾਧ ਭਾਈ ਤੋਂ ਇਕ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਇਕ ਕੰਬਾਈਨ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਦੋਨੋਂ ਨਿਵਾਸੀ ਪਿੰਡ ਸਮਾਧ ਭਾਈ ਬੀਤੀ ਰਾਤ ਆਪਣੇ ਮੋਟਰਸਾਈਕਲ ’ਤੇ ਪਿੰਡ ਵਿਚ ਹੀ ਜਾ ਰਹੇ ਸਨ ਕਿ ਅਚਾਨਕ ਇਕ ਕੰਬਾਈਨ ਦੀ ਲਪੇਟ ਵਿਚ ਆ ਗਏ।
ਇਹ ਵੀ ਪੜ੍ਹੋ- ਰੌਬਿਨ ਸਾਂਪਲਾ ਦਾ ਵੱਡਾ ਬਿਆਨ, ਕਿਹਾ- 'ਭਾਜਪਾ 'ਚ ਮਿਹਨਤ ਨਹੀਂ, ਚਮਚਾਗਿਰੀ ਕਰਨ ਵਾਲਿਆਂ ਦੀ ਹੁੰਦੀ ਐ ਕਦਰ...'
ਉਨ੍ਹਾਂ ਕਿਹਾ ਕਿ ਕੰਬਾਈਨ ਨੂੰ ਜਗਜੀਤ ਸਿੰਘ ਜੱਗਾ ਨਿਵਾਸੀ ਪਿੰਡ ਸਮਾਧ ਭਾਈ ਚਲਾ ਰਿਹਾ ਸੀ। ਦੋਨੋਂ ਮੋਟਰ ਸਾਈਕਲ ਸਵਾਰ ਕੰਬਾਈਨ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਮਨੀ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਗੁਰਾ ਸਿੰਘ ਦੇ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।
ਸਹਾਇਕ ਥਾਣੇਦਾਰ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾ ਦਿੱਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਦੋਹਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਪੰਜਾਬ ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਬਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            