ਮੋਗਾ ''ਚ ਵਾਪਰਿਆ ਭਿਆਨਕ ਹਾਦਸਾ, ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ''ਚ ਔਰਤ ਦੀ ਮੌਤ, 5 ਹੋਰ ਜ਼ਖ਼ਮੀ
Sunday, May 12, 2024 - 07:48 PM (IST)
 
            
            ਮੋਗਾ- ਮੋਗਾ ਵਿਖੇ ਅੰਮ੍ਰਿਤਸਰ ਰੋਡ 'ਤੇ ਇਕ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ 'ਚ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਟੱਕਰ 'ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਹੋਰ ਔਰਤ ਸਣੇ 5 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ।

ਹਾਦਸੇ 'ਚ ਮਾਰੀ ਗਈ ਔਰਤ ਦੀ ਪਛਾਣ ਕਮਲੇਸ਼ ਰਾਣੀ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰਵਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਸਾਈਡ ਤੋਂ ਜਾ ਰਹੀ ਸਵਿਫਟ ਕਾਰ ਗ਼ਲਤ ਸਾਈਡ ਤੋਂ ਆਉਣ ਕਾਰਨ ਧਰਮਕੋਟ ਸਾਈਡ ਤੋਂ ਆ ਰਹੀ ਕਾਰ ਦੇ ਨਾਲ ਟਕਰਾ ਗਈ ਤੇ ਰਫਤਾਰ ਤੇਜ਼ ਹੋਣ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਇਕ ਹੋਰ ਔਰਤ ਸਣੇ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕਾ ਕਮਲੇਸ਼ ਰਾਣੀ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਕੇ ਹਸਪਤਾਲ ਮੋਗਾ ਦੇ ਮੋਰਚਰੀ ਰੂਮ ਵਿੱਚ ਰਖਵਾ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਚੱਲਦੇ ਵਿਆਹ 'ਚ ਤੇਜ਼ ਹਨ੍ਹੇਰੀ ਨੇ ਮਚਾਇਆ ਕਹਿਰ, ਪੁੱਟ ਸੁੱਟੇ ਟੈਂਟ, 9 ਮਹਿਮਾਨਾਂ ਨੂੰ ਪਹੁੰਚਾਇਆ ਹਸਪਤਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            