ਫਗਵਾੜਾ ''ਚ ਵਾਪਰਿਆ ਵੱਡਾ ਹਾਦਸਾ, ਟਰੈਕਟਰਾਂ ਦੀ ਰੇਸ ਦੌਰਾਨ ਪਲਟਿਆ ਟਰੈਕਟਰ, ਪਿਆ ਚੀਕ-ਚਿਹਾੜਾ

06/16/2024 7:02:44 PM

ਜਲੰਧਰ/ਫਗਵਾੜਾ (ਸੋਨੂੰ)- ਪੰਜਾਬ 'ਚ ਟਰੈਕਟਰਾਂ ਨਾਲ ਸਟੰਟ ਕਰਨ ਨੂੰ ਲੈ ਕੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਪਹਿਲਾਂ ਕਈ ਹਾਦਸੇ ਵਾਪਰ ਚੁੱਕੇ ਹਨ ਪਰ ਲੋਕ ਅਜੇ ਵੀ ਆਪਣੀ ਹਰਕਤ ਤੋਂ ਬਾਜ਼ ਨਹੀਂ ਆ ਰਹੇ ਹਨ। ਹੁਣ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਟਰੈਕਟਰਾਂ ਦੀ ਰੇਸ ਚੱਲ ਰਹੀ ਸੀ ਤਾਂ ਇਸ ਦੌਰਾਨ ਇਕ ਟਰੈਕਟਰ ਪਲਟ ਗਿਆ, ਜਿਸ ਕਾਰਨ ਤਿੰਨ-ਚਾਰ ਬੱਚੇ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਪਾ ਕੇ ਡੀ. ਐੱਸ. ਪੀ. ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰਾਂ ਨੂੰ ਕਾਬੂ ਕਰਕੇ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਵਿਅਕਤੀਆਂ ਦੀ ਭਾਲ ਜਾਰੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਟਰੈਕਟਰਾਂ ਦੀ ਰੇਸ ਚੱਲ ਰਹੀ ਹੈ ਅਤੇ ਇਸ ਦੌਰਾਨ ਹਾਦਸਾ ਹੋਇਆ ਹੈ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚ ਕੇ ਚਾਰ ਵਿਅਕਤੀਆਂ ਸਮੇਤ ਤਿੰਨ ਟਰੈਕਟਰਾਂ ਸਮੇਤ ਕਾਬੂ ਕਰ ਲਿਆ ਅਤੇ ਬਾਕੀ ਲੋਕਾਂ ਦੀ ਜਾਂਚ ਜਾਰੀ ਹੈ। ਇਸ ਘਟਨਾ 'ਚ ਤਿੰਨ ਬੱਚੇ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਅਜਿਹਾ ਕਰਨਾ ਸਮਾਜ ਲਈ ਖ਼ਤਰਨਾਕ ਹੈ, ਇਸ ਲਈ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰਨ।

ਇਹ ਵੀ ਪੜ੍ਹੋ- 3 ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ,  ਸੁਸਾਈਡ ਨੋਟ 'ਚ ਪਤਨੀ ਦੇ ਆਸ਼ਿਕ ਦਾ ਨਾਂ ਲਿਖ ਕੀਤੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News