ਪੰਜਾਬ ''ਚ ਵੱਡਾ ਹਾਦਸਾ, ਮੌਕੇ ''ਤੇ ਚਾਰ ਲੋਕਾਂ ਦੀ ਮੌਤ, ਸੜਕ ''ਤੇ ਵਿਛ ਗਈਆਂ ਲਾਸ਼ਾਂ

Monday, Sep 16, 2024 - 05:27 PM (IST)

ਪੰਜਾਬ ''ਚ ਵੱਡਾ ਹਾਦਸਾ, ਮੌਕੇ ''ਤੇ ਚਾਰ ਲੋਕਾਂ ਦੀ ਮੌਤ, ਸੜਕ ''ਤੇ ਵਿਛ ਗਈਆਂ ਲਾਸ਼ਾਂ

ਸੁਨਾਮ (ਬਾਂਸਲ) : ਸਥਾਨਕ ਸੁਨਾਮ-ਪਟਿਆਲਾ ਰੋਡ 'ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ਉੱਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ ਦਿੱਤਾ ਗਿਆ, ਇਸ ਦੌਰਾਨ ਮੌਕੇ 'ਤੇ ਹੀ ਚਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਸ਼ਾਮਲ ਹਨ। ਇਸ ਸਬੰਧੀ ਮੌਕੇ 'ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸੀ ਤਾਂ ਇਕ ਕੈਂਟਰ ਚਾਲਕ ਨੇ ਉਨ੍ਹਾਂ 'ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਨਾਲ ਕੰਮ ਕਰ ਰਹੀ ਇਕ ਔਰਤ ਸਮੇਂ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।‌ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕੀਤਾ ਅਤੇ ਉਸਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਕੰਮ 'ਤੇ ਆਏ ਸੀ ਅਤੇ ਅੱਜ ਹੀ ਇਹ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਕਰਵਾਇਆ ਗਿਆ ਬੰਦ, ਭਖਿਆ ਮਾਹੌਲ

ਇਸ ਮੌਕੇ ਬਿਸ਼ਨਪੁਰਾ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ 'ਤੇ ਬੈਠੇ ਸੀ ਤਾਂ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਉੱਪਰ ਕੈਂਟਰ ਚਾੜ੍ਹ ਦਿੱਤਾ ਜਿਸ ਵਿਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇਕ ਔਰਤ ਗੁਰਦੇਵ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਮੌਕੇ 'ਤੇ ਪੁੱਜੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚੇ ਹਨ ਅਤੇ ਚਾਰ ਲੋਕਾਂ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News