ਪੰਜਾਬ ''ਚ ਵੱਡਾ ਹਾਦਸਾ! PRTC ਬੱਸ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਭਿਆਨਕ ਟੱਕਰ, ਪਿਆ ਚੀਕ-ਚਿਹਾੜਾ
Sunday, Jan 18, 2026 - 11:47 AM (IST)
ਬਠਿੰਡਾ (ਵਿਜੈ ਵਰਮਾ)- ਸੰਘਣੀ ਧੁੰਦ ਵਿਚਾਲੇ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ। ਮਾਨਸਾ ਮੁੱਖ ਮਾਰਗ ’ਤੇ ਸਵੇਰੇ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਸਿਲੰਡਰਾਂ ਨਾਲ ਭਰੇ ਟਰੱਕ ਅਤੇ ਦੋ ਬੱਸਾਂ ਦੀ ਆਪਸੀ ਟੱਕਰ ਨਾਲ ਅੱਧੀ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਪੀ. ਆਰ. ਟੀ. ਸੀ. ਬੱਸ ਵਿਚ ਸਵਾਰ ਕਈ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਲਿਜਾਇਆ ਗਿਆ। ਮੌਕੇ ਉਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾਗ੍ਰਸਤ ਗੱਡੀਆਂ ਨੂੰ ਸਾਈਡ 'ਤੇ ਕਰਵਾ ਕੇ ਟਰੈਫਿਕ ਨੂੰ ਸ਼ੁਰੂ ਕਰਵਾ ਦਿੱਤਾ ਹੈ। ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਹੈ। ਇਹ ਬੱਸ ਬਠਿੰਡਾ ਤੋਂ ਮਾਨਸਾ ਜਾ ਰਹੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਤੜਕਸਾਰ ਵੱਡਾ ਹਾਦਸਾ! ਟਰੱਕ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, ਦੋ ਲੋਕਾਂ ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇਤਿਹਾਸਕ ਧਾਰਮਿਕ ਸਥਾਨ ਮਾਈਸਰਖਾਨਾ ਦੇ ਨੇੜੇ ਵਾਪਰਿਆ। ਇਕ ਢਾਬੇ ਦੇ ਕੋਲ ਟਰਾਲਾ ਸੜਕ ’ਤੇ ਮੋੜ ਕੱਟ ਰਿਹਾ ਸੀ ਕਿ ਅਚਾਨਕ ਘਣੀ ਧੁੰਦ ਕਾਰਨ ਸਾਹਮਣੇ ਤੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਅੱਗੇ ਵੱਲ ਨਿਕਲ ਗਈ, ਜਿਸ ਦੌਰਾਨ ਬੱਸ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਹੋਰ ਬੱਸ ਦੀ ਵੀ ਸਮੇਂ ਸਿਰ ਬ੍ਰੇਕ ਨਾ ਲੱਗਣ ਕਾਰਨ ਪਹਿਲੀ ਬੱਸ ਨਾਲ ਜਾ ਟਕਰਾਈ। ਇਸ ਲੜੀਵਾਰ ਟੱਕਰ ਨਾਲ ਬੱਸਾਂ ਵਿੱਚ ਸਵਾਰ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਮ, ਜਿਸ ਨਾਲ ਮੌਕੇ ’ਤੇ ਹੜਫ਼ਾ-ਦੜਫ਼ੀ ਮਚ ਗਈ।

ਇਹ ਵੀ ਪੜ੍ਹੋ: 'ਆਪ' 'ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ, ਕਿਹਾ-ਪੰਜਾਬ ਕਿਸੇ ਦੇ ਤਜਰਬੇ ਦੀ ਲੈਬ ਨਹੀਂ, ਇਹ ਸਾਡਾ ਘਰ ਹੈ
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਦਸਤਾ ਅਤੇ ਥਾਣਾ ਕੋਟਫਤਾ ਦੀ ਪੁਲਸ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਸ ਅਤੇ ਰੈਸਕਿਊ ਟੀਮ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਸੜਕ ’ਤੇ ਫਸੇ ਵਾਹਨਾਂ ਨੂੰ ਹਟਾ ਕੇ ਆਵਾਜਾਈ ਨੂੰ ਕੁਝ ਸਮੇਂ ਬਾਅਦ ਬਹਾਲ ਕਰਵਾਇਆ ਗਿਆ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਮੁੱਖ ਕਾਰਨ ਸੰਘਣੀ ਧੁੰਦ ਅਤੇ ਘੱਟ ਦਿੱਖ ਮੰਨੀ ਜਾ ਰਹੀ ਹੈ। ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਨਾਲ ਜੁੜੇ ਸਾਰੇ ਤੱਥ ਇਕੱਠੇ ਕੀਤੇ ਜਾ ਰਹੇ ਹਨ।


ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
