ਪੰਜਾਬ ''ਚ ਵੱਡਾ ਹਾਦਸਾ, ਤਿੰਨ ਭਰਾਵਾਂ ਦੀ ਥਾਈਂ ਮੌਤ

Monday, Oct 14, 2024 - 06:22 PM (IST)

ਪਟਿਆਲਾ (ਕਵਲਜੀਤ) : ਪਟਿਆਲਾ-ਸਰਹਿੰਦ ਰੋਡ 'ਤੇ ਪੈਂਦੇ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋ ਸਕੇ ਭਰਾ ਸਨ ਜਦਕਿ ਇਕ ਚਚੇਰਾ ਭਰਾ ਸੀ। ਇਸ ਹਾਦਸੇ ਵਿਚ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ (34) ਪਿੰਡ ਧਨੌਂਡਾ ਵਾਸੀ ਮੂਲੇਪੁਰ ਫਤਹਿਗੜ੍ਹ ਸਾਹਿਬ, ਰਘੁਵੀਰ ਸਿੰਘ (32) ਅਤੇ ਉਸ ਦੇ ਚਚੇਰੇ ਭਰਾ ਮਨਵੀਰ (21) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ’ਚ ਵਿੱਕੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਤੇ ਇਕ ਹੋਰ ਜ਼ਖ਼ਮੀ ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਲਗਾਤਾਰ ਦੋ ਛੁੱਟੀਆਂ, ਨੋਟੀਫਿਕੇਸ਼ਨ ਜਾਰੀ

ਇਸ ਹਾਦਸੇ ’ਚ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਸਿੱਧੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਨੌਜਵਾਨ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਫੱਗਣ ਮਾਜਰਾ ਕੋਲ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਸੂਚਨਾ ਮਿਲਦਿਆਂ ਹੀ ਐੱਸ. ਐੱਸ. ਐੱਫ. ਦੇ ਕਾਂਸਟੇਬਲ ਬੌਬੀ ਖਾਨ, ਚਮਕੌਰ ਸਿੰਘ ਅਤੇ ਸੰਦੀਪ ਗਿੱਲ ਤੁਰੰਤ ਮੌਕੇ 'ਤੇ ਪਹੁੰਚੇ ਸਾਰੇ ਵਿਅਕਤੀਆਂ ਨੂੰ ਗੱਡੀ ’ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਪੁਲਸ ਮੁਤਾਬਕ ਰਘਵੀਰ ਸਿੰਘ ਦੇ ਰਿਸ਼ਤੇਦਾਰ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਸ਼ਨੀਵਾਰ ਰਾਤ ਰਘਬੀਰ ਅਤੇ ਰਛਪਾਲ ਆਪਣੇ ਚਚੇਰੇ ਭਰਾ ਅਤੇ ਬਿਮਾਰ ਇਕ ਹੋਰ ਰਿਸ਼ਤੇਦਾਰ ਦਾ ਪਤਾ ਲੈਣ ਲਈ ਕਾਰ ’ਚ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ ਵੱਲ ਆ ਰਹੇ ਸਨ। ਇਨ੍ਹਾਂ ਵਿਅਕਤੀਆਂ ਦੇ ਅੱਗੇ ਇਕ ਟਰੈਕਟਰ ਟਰਾਲੀ ਜਾ ਰਹੀ ਸੀ, ਜਿਸ ਦੀ ਪਟਿਆਲਾ ਵੱਲੋਂ ਆ ਰਹੀ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਪਹਿਲਾਂ ਟਰੈਕਟਰ ਚਾਲਕ ਨੇ ਆਪਣੇ ਆਪ ਨੂੰ ਬਚਾਉਣ ਲਈ ਅਚਾਨਕ ਟਰੈਕਟਰ ਮੋੜ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਹੀ ਕਾਰ ਟਰੈਕਟਰ ਨਾਲ ਟਕਰਾ ਗਈ। ਟਰੈਕਟਰ ਦੇ ਦੋ ਟੁਕੜੇ ਹੋ ਗਏ ਅਤੇ ਸਾਰੇ ਸਵਾਰ ਕਾਰ ਦੇ ਅੰਦਰ ਹੀ ਫਸ ਗਏ। ਐੱਸਐੱਸਐੱਫ ਦੀ ਟੀਮ ਅਤੇ ਰਾਹਗੀਰਾਂ ਨੂੰ ਕਾਰ ਦੀ ਤਾਕੀ ਤੋੜ ਕੇ ਇਨ੍ਹਾਂ ਨੂੰ ਬਾਹਰ ਕੱਢਣਾ ਪਿਆ।

ਇਹ ਵੀ ਪੜ੍ਹੋ : ਇਨ੍ਹਾਂ ਤਾਰੀਖਾਂ ਨੂੰ ਪੰਜਾਬ ਭਰ 'ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਸਖ਼ਤ ਹਦਾਇਤਾਂ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News