ਪੰਜਾਬ ''ਚ ਵੱਡਾ ਹਾਦਸਾ! ਸਕੂਲ ਤੇ ਪੈਟਰੋਲ ਪੰਪ ਨੇੜੇ ਟਰੱਕ ਨੂੰ ਲੱਗੀ ਭਿਆਨਕ ਅੱਗ, ਪੈ ਗਈਆਂ ਭਾਜੜਾਂ
Monday, May 19, 2025 - 12:25 PM (IST)

ਮੋਰਿੰਡਾ/ਸ੍ਰੀ ਚਮਕੌਰ ਸਾਹਿਬ (ਵੈੱਬ ਡੈਸਕ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਜਲਾ ਪਿੰਡ ਨੇੜੇ ਇਕ ਟਰੱਕ ਚਲੱਦੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਕਰੀਬ 89.90 ਕੁਇੰਟਲ ਪਲਾਸਟਿਕ ਸੜ ਦੇ ਸੁਆਹ ਹੋ ਗਿਆ। ਉਥੇ ਹੀ ਨੇੜੇ ਪੈਂਦੇ ਇਕ ਪੈਟਰੋਲ ਪੰਪ ਅਤੇ ਸਕੂਲ ਨੂੰ ਡਰਾਈਵਰ ਦੀ ਸੂਝਬੂਝ ਨਾਲ ਬਚਾ ਲਿਆ ਗਿਆ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਹੈ। ਮੌਕੇ ਉਤੇ ਘਟਨਾ ਦੀ ਸੂਚਨਾ ਪਾ ਕੇ ਅੱਗ 'ਤੇ ਬੁਝਾਉਣ ਵਾਲੀਆਂ ਚਾਰ ਗੱਡੀਆਂ ਨੇ ਅੱਗ 'ਤੇ ਬੜੀ ਮੁਸ਼ੱਕਤ ਮਗਰੋਂ ਕਾਬੂ ਪਾਇਆ।
ਇਸ ਦੌਰਾਨ ਵਾਲ-ਵਾਲ ਬਚੇ ਟਰੱਕ ਦੇ ਡਰਾਈਵਰ ਬਲਵੰਤ ਸਿੰਘ ਨੇ ਦੱਸਿਆ ਕਿ ਉਹ ਰੋਪੜ ਤੋਂ ਇਕ ਫੈਕਟਰੀ ਵਿਚੋਂ ਮਾਲ ਲੱਦ ਕੇ ਸ੍ਰੀ ਚਮਕੌਰ ਸਾਹਿਬ ਵੱਲੋਂ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਮੋਰਿੰਡਾ-ਰੋਪੜ ਵਾਲੀ ਰੋਡ ਨਿਰਮਾਣ ਦੇ ਚਲਦਿਆਂ ਬੰਦ ਕੀਤੀ ਹੋਈ ਹੈ, ਜਿਸ ਕਰਕੇ ਉਹ ਸ੍ਰੀ ਚਮਕੌਰ ਸਾਹਿਬ ਵੱਲੋਂ ਆ ਰਹੇ ਸਨ। ਜਿਸ ਵੇਲੇ ਉਹ ਮੋਰਿੰਡਾ ਸ਼ਹਿਰ ਨੇੜੇ ਪੈਟਰੋਲ ਪੰਪ ਕੋਲ ਪੁੱਜੇ ਤਾਂ ਇਸ ਦੌਰਾਨ ਟਰੱਕ ਵਿਚ ਅਚਾਨਕ ਅੱਗ ਲੱਗ ਗਈ। ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸਫ਼ਲ ਨਾ ਹੋ ਸਕੇ। ਇਸ ਦੌਰਾਨ ਨੇੜੇ ਇਕ ਸਕੂਲ ਵੀ ਪੈਂਦਾ ਸੀ ਅਤੇ ਸਕੂਲ ਤੇ ਪੈਟਰੋਲ ਪੰਪ ਨੂੰ ਬਚਾਉਂਦੇ ਹੋਏ ਟਰੱਕ ਨੂੰ ਗਲਤ ਸਾਈਡ ਵੱਲ ਲਿਜਾਇਆ ਗਿਆ। ਫਿਰ ਟਰੱਕ ਚੱਲਣਾ ਬੰਦ ਹੋ ਗਿਆ ਸੀ ਅਤੇ ਤਾਕੀ ਖੋਲ੍ਹ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਫੈਕਟਰੀਆਂ 'ਚ ਮਚੇ ਅੱਗ ਦੇ ਭਾਂਬੜ, ਦੂਰ ਤੱਕ ਵਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ
ਉਨ੍ਹਾਂ ਦੱਸਿਆ ਕਿ ਕਰੀਬ 7 ਲੱਖ ਦਾ ਨੁਕਸਾਨ ਹੋ ਗਿਆ। ਉਥੇ ਹੀ ਪੈਟਰੋਲ ਪੰਪ ਦੇ ਮਾਲਕ ਸੁਖਵਿੰਦਰ ਨੇ ਦੱਸਿਆ ਕਿ ਮੈਨੂੰ ਮੇਰੇ ਸਕਿਓਰਿਟੀ ਗਾਰਡ ਦਾ ਫੋਨ ਆਇਆ ਕਿ ਪੈਟਰੋਲ ਪੰਪ ਨੇੜੇ ਇਕ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਹੈ। ਫਿਰ ਮੌਕੇ ਉਤੇ ਪਹੁੰਚੇ ਅਤੇ ਜਾਇਜ਼ਾ ਲਿਆ ਗਿਆ। ਉਨ੍ਹਂ ਦੱਸਿਆ ਕਿ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਕਰੀਬ 3 ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 22 ਤਾਰੀਖ਼ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ 'ਚ ਨੌਜਵਾਨ ਕਰਦਾ ਰਿਹਾ...(ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e