ਅੱਧੀ ਰਾਤੀਂ ਪੰਜਾਬ ''ਚ ਵਾਪਰਿਆ ਵੱਡਾ ਹਾਦਸਾ, ਸੜਕ ਵਿਚਾਲੇ ਪਲਟ ਗਈ PRTC ਦੀ ਬੱਸ

Friday, Oct 04, 2024 - 10:23 PM (IST)

ਭਵਾਨੀਗੜ੍ਹ- ਸੰਗਰੂਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ 'ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਹੈ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈਆਂ ਹਨ। 

ਜਾਣਕਾਰੀ ਮੁਤਾਬਕ ਇਹ ਬੱਸ ਪਟਿਆਲਾ ਤੋਂ ਆ ਰਹੀ ਸੀ, ਇਸ ਦੌਰਾਨ ਇਸ ਨੇ ਅੱਗੇ ਜਾ ਰਹੇ ਇਕ ਕੈਂਟਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਹੋ ਗਿਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਤੁਰੰਤ ਜ਼ਖ਼ਮੀਆਂ ਨੂੰ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। 


Harpreet SIngh

Content Editor

Related News