ਪੰਜਾਬ ''ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ''ਚ ਡਿੱਗਿਆ
Thursday, Jul 03, 2025 - 02:49 PM (IST)

ਗੜ੍ਹਸ਼ੰਕਰ (ਵੈੱਬ ਡੈਸਕ)- ਗੜ੍ਹਸ਼ੰਕਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਪਿੰਡ ਅਜਨੋਹਾ ਨੇੜੇ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ ਵਿਚ ਜਾ ਡਿੱਗਿਆ। ਮਿਲੀ ਜਾਣਕਾਰੀ ਮੁਤਾਬਕ ਸੜਕ 'ਤੇ ਰੇਲਿੰਗ ਨਾ ਹੋਣ ਕਾਰਨ ਟਰੱਕ ਚਾਲਕ ਦਾ ਸੰਤੁਲਨ ਵਿਗੜ ਗਿਆ, ਜਿਸ ਕਰਕੇ ਟਰੱਕ ਨਹਿਰ ਵਿਚ ਜਾ ਡਿੱਗਿਆ। ਐੱਚ. ਪੀ. ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਗੜ੍ਹਸ਼ੰਕਰ ਤੋਂ ਕੋਟਫਤੂਹੀ ਵੱਲ ਜਾ ਰਿਹਾ ਸੀ। ਟਰੱਕ ਦੇ ਡਰਾਈਵਰ ਦੀ ਜਾਨ ਬਚਾਈ ਗਈ ਹੈ। ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ ਜਲਦੀ ਹੋਵੇਗੀ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e