ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ ਨੌਜਵਾਨਾਂ ਦੀ ਥਾਈਂ ਮੌਤ

Monday, May 11, 2026 - 06:08 PM (IST)

ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ ਨੌਜਵਾਨਾਂ ਦੀ ਥਾਈਂ ਮੌਤ

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਕਾਕੜਾ ਦੇ 2 ਨੌਜਵਾਨਾਂ ਦੀ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਛਾਣ ਗੁਰਜੰਟ ਸਿੰਘ ਅਤੇ ਸਨੀ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਧੀ ਯੂਨੀਅਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਦੋਵੇਂ ਨੌਜਵਾਨ ਮਹਿੰਦਰਾ ਪਿਕਅੱਪ ਗੱਡੀ ’ਤੇ ਰਾਤ ਸਮੇਂ ਬਡਬਰ ਨੇੜਲੇ ਪਿੰਡਾਂ ਵਿਚੋਂ ਦੁੱਧ ਇਕੱਠਾ ਕਰਕੇ ਮੁੱਖ ਸੜਕ ਵੱਲ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਟੱਪ ਗਈ ਅਤੇ ਸੜਕ ਦੇ ਦੂਜੇ ਪਾਸੇ ਜਾ ਪੁੱਜੀ, ਜਿੱਥੇ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ ਆਈਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ

ਉਨ੍ਹਾਂ ਦੱਸਿਆ ਕਿ ਸਨੀ ਸਿੰਘ, ਗੁਰਜੰਟ ਸਿੰਘ ਕੋਲ ਕੰਮ ਕਰਦਾ ਸੀ ਅਤੇ ਉਸ ਦਾ ਕਰੀਬ 2 ਹਫ਼ਤੇ ਪਹਿਲਾਂ ਹੀ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਕੁਝ ਦਿਨ ਪਹਿਲਾਂ ਹੀ ਮੁੜ ਕੰਮ ’ਤੇ ਗਿਆ ਸੀ ਕਿ ਇਹ ਹਾਦਸਾ ਵਾਪਰ ਗਿਆ। ਦੂਜੇ ਪਾਸੇ ਗੁਰਜੰਟ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਕਾਕੜਾ ’ਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ। ਉਧਰ ਪੁਲਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ 'ਚੋਂ ਕੀਤਾ ਟਾਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News