ਪੰਜਾਬ ''ਚ ਵੱਡਾ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਪਲਟੀ, ਮਚਿਆ ਚੀਕ-ਚਿਹਾੜਾ
Wednesday, Mar 26, 2025 - 06:27 PM (IST)

ਮੁਕੰਦਪੁਰ (ਸੰਜੀਵ ਭਨੋਟ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਚੌਹਾਨ ਮਿਨੀ ਬਸ ਬੱਲੋਵਾਲ ਤੋਂ ਸਰਹਾਲ ਕਾਜੀਆਂ ਟੀ-ਪੁਆਇੰਟ 'ਤੇ ਪਲਟ ਗਈ। ਇਸ ਘਟਨਾ ਸਬੰਧੀ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਇਕ ਮਿਨੀ ਬੱਸ ਪੀ. ਬੀ. 07 ਪੀ. 2858 ਜੋ ਮੁਕੰਦਪੁਰ ਤੋਂ ਫਗਵਾੜਾ ਬਾਇਆ ਬੱਲੋਵਾਲ ਸਰਹਾਲ ਕਾਜੀਆਂ ਤੋਂ ਹੁੰਦੇ ਹੋਏ ਫਗਵਾੜਾ ਨੂੰ ਜਾ ਰਹੀ ਸੀ। ਜਦੋਂ ਉਹ ਇਸ ਟੀ-ਪੁਆਇੰਟ 'ਤੇ ਪਹੁੰਚੀ ਤਾਂ ਪਲਟ ਗਈ। ਮੌਕੇ 'ਤੇ ਪੁਲਸ ਪਾਰਟੀ ਨੇ ਪਹੁੰਚ ਕੇ ਬੱਸ ਵਿੱਚੋਂ ਸਵਾਰੀਆਂ ਨੂੰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਜ਼ਿਆਦਾਤਰ ਔਰਤਾਂ ਹੀ ਸਨ। ਬੱਸ ਵਿੱਚ ਕਰੀਬ 10 ਸਵਾਰੀਆਂ ਕੰਡਕਟਰ ਅਤੇ ਡਰਾਈਵਰ ਸਨ। ਡਰਾਈਵਰ ਜਤਿੰਦਰ ਸਿੰਘ ਬਾਸੀ ਮੋਰੋ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਚਾਰ ਔਰਤਾਂ ਦੇ ਜ਼ਿਆਦਾ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਵੱਖ-ਵੱਖ ਹਸਪਤਾਲਾਂ ਦੇ ਵਿੱਚ ਭਾਰਤੀ ਕਰਵਾਇਆ ਗਿਆ, ਜੋ ਵੀ ਪਰਿਵਾਰਿਕ ਮੈਂਬਰ ਬਿਆਨ ਦੇਣਗੇ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e