ਪੰਜਾਬ 'ਚ ਵੱਡਾ ਹਾਦਸਾ, ਅੱਧੀ ਰਾਤ ਨੂੰ ਗੈਸ ਲੀਕ, ਇਲਾਕਾ ਕਰ 'ਤਾ ਸੀਲ, ਮੌਕੇ 'ਤੇ ਪੁੱਜੇ ਸਿਹਤ ਮੰਤਰੀ (ਵੀਡੀਓ)
Friday, May 10, 2024 - 10:11 AM (IST)
ਪਟਿਆਲਾ : ਪਟਿਆਲਾ ਜ਼ਿਲ੍ਹਾ ਦੇ ਹਲਕਾ ਰਾਜਪੁਰਾ 'ਚ ਲਿਬਰਟੀ ਚੌਂਕ ਨਜ਼ਦੀਕ ਪੈਂਦੇ ਇਕ ਕੋਲਡ ਸਟੋਰ 'ਚ ਜ਼ਹਿਰੀਲੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਕਈ ਮੁਲਾਜ਼ਮ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਸਿਹਤ ਵਿਭਾਗ ਦੀ ਟੀਮ, ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਪਟਿਆਲਾ ਨੂੰ ਤੁਰੰਤ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ 'ਤੇ ਆਇਆ Alert, ਟਰੇਨ ਰੁਕਦੇ ਹੀ ਲੱਗੀਆਂ ਦੌੜਾਂ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਬਾਅਦ ਸਾਰਾ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਜਿਹੜੇ ਵਰਕਰ ਅੰਦਰ ਫਸੇ ਹੋਏ ਸਨ, ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਹੈ। ਇਹ ਸਾਰੀ ਘਟਨਾ ਦੌਰਾਨ ਫਾਇਰ ਬ੍ਰਿਗੇਡ ਦੇ 4 ਮੁਲਾਜ਼ਮ ਵੀ ਬੇਹੋਸ਼ ਹੋਏ ਸਨ, ਜਿਨ੍ਹਾਂ ਨੂੰ ਤੁਰੰਤ ਰਾਜਪੁਰਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਤੋਂ ਇਲਾਵਾ ਨੇੜੇ ਦੇ ਇਲਾਕੇ ਨੂੰ ਵੀ ਖ਼ਾਲੀ ਕਰਵਾ ਲਿਆ ਗਿਆ। ਉਨ੍ਹਾਂ ਦਾ ਹਾਲ-ਚਾਲ ਜਾਨਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਪਹੁੰਚੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਕੰਪੈਨਿੰਗ ਕਰਦੇ ਸਮੇਂ ਸੂਚਨਾ ਮਿਲੀ ਸੀ ਕਿ ਇਸ ਸਟੋਰ 'ਚ ਗੈਸ ਲੀਕ ਹੋਈ ਹੈ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8