ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

Sunday, Aug 11, 2024 - 07:26 PM (IST)

ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

ਗੜ੍ਹਸ਼ੰਕਰ (ਰਾਮ ਪਾਲ ਭਾਰਦਵਾਜ)-  ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਉਥੇ ਖੜ੍ਹੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਜੇਜੋਂ ਦੇ ਮਨੋਜ ਕੁਮਾਰ, ਰੋਹਿਤ ਜੈਨ, ਸਚਿਨ ਕੁਮਾਰ, ਸ਼ਿਵਮ ਪ੍ਰਜਾਤਿਆ, ਦੀਪਕ ਸ਼ਰਮਾ, ਪਰਮਜੀਤ ਉਰਫ਼ ਪੰਮੀ ਨੇ ਦੱਸਿਆ ਕਿ ਕਰੀਬ ਸਾਢੇ ਦੱਸ ਵੱਜੇ ਜਦੋਂ ਉਹ ਖੱਡ ਵਿੱਚ ਆਏ ਮੀਂਹ ਦੇ ਪਾਣੀ ਨੂੰ ਵੇਖ ਰਹੇ ਸਨ ਤਾਂ ਇਕ ਹਿਮਾਚਲ ਪ੍ਰਦੇਸ਼ ਨੰਬਰ ਇਨੋਵਾ ਗੱਡੀ, ਜਿਸ ਵਿੱਚ ਕਰੀਬ 11 ਲੋਕ ਸਵਾਰ ਸਨ, ਉਹ ਖੱਡ ਦੇ ਪਾਣੀ ਵਿੱਚ ਡਿੱਗ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗਾ ਇਸ ਬੀਮਾਰੀ ਦਾ ਖ਼ਤਰਾ, ਲਗਾਤਾਰ ਸਾਹਮਣੇ ਆ ਰਹੇ ਮਰੀਜ਼, ਸਿਹਤ ਵਿਭਾਗ ਚੌਕੰਨਾ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਿੰਮਤ ਕਰਕੇ ਗੱਡੀ ਵਿੱਚ ਫਸੇ ਇਕ ਵਿਅਕਤੀ ਨੂੰ ਬਾਹਰ ਕੱਢਿਆ ਜਦੋਂਕਿ ਬਾਕੀ ਪਾਣੀ ਵਿਚ ਰੁੜ ਗਏ। ਇਸ ਦੌਰਾਨ ਗੱਡੀ ਵਿਚੋਂ ਕੱਢੇ ਵਿਅਕਤੀ ਦੀਪਕ ਭਾਟੀਆ ਪੁੱਤਰ ਸੁਰਜੀਤ ਭਾਟੀਆ ਵਾਸੀ ਦੇਹਰਾ, ਨੇੜੇ ਮਹਿਤਪੁਰ ਜ਼ਿਲ੍ਹਾ ਊਨਾ ਹਿਮਚਲ ਪ੍ਰਦੇਸ਼ ਤੋਂ ਕਿਰਾਏ ਦੀ ਗੱਡੀ ਕਰਕੇ ਨਵਾਂਸ਼ਹਿਰ ਵਿਖੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਉਸ ਨੇ ਦੱਸਿਆ ਕਿ ਇਸ ਗੱਡੀ ਵਿੱਚ ਉਸ ਦਾ ਪਿਤਾ ਸੁਰਜੀਤ ਸਿੰਘ, ਮਾਂ ਪਰਮਜੀਤ ਕੌਰ, ਚਾਚਾ ਸਰੂਪ ਚੰਦ, ਚਾਚੀ ਬਿੰਦਰ, ਮਾਸੀ ਸ਼ਨੂੰ, ਭਾਵਨਾ 19, ਅੰਕੂ 20, ਹਰਸ਼ਿਤ 12 ਅਤੇ ਡਰਾਈਵਰ ਸਨ। ਦੱਸਿਆ ਜਾ ਰਿਹਾ ਕਿ ਸਾਰੇ ਇਕੋ ਹੀ ਪਰਿਵਾਰ ਮੈਂਬਰ ਸਨ।

ਇਹ ਵੀ ਪੜ੍ਹੋ- ਜਲੰਧਰ ਦਿਹਾਤੀ ਪੁਲਸ ਵੱਲੋਂ ਅੰਤਰਰਾਜੀ ਅਫ਼ੀਮ ਰੈਕੇਟ ਦਾ ਪਰਦਾਫ਼ਾਸ਼, ਨਸ਼ਾ ਸਮੱਗਲਰਾਂ ਨੂੰ SSP ਦੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News