ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ''ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

Thursday, Jan 01, 2026 - 11:02 AM (IST)

ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ''ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

ਗੜ੍ਹਸ਼ੰਕਰ (ਅਮਰੀਕ)-  ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਾਰੇ ਜਾਣਕਾਰੀ ਦਿੰਦੇ ਰਵਿਸ਼ ਕੁਮਾਰ ਏ. ਐੱਸ. ਆਈ. ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਪਿੰਡ ਬੋੜਾ ਨੇੜੇ ਵਾਪਰੇ ਹਾਦਸੇ ਦੀ ਸੂਚਨਾ ਮਿਲਣ 'ਤੇ ਤੁਰੰਤ ਉਹ ਹਾਦਸੇ ਵਾਲੀ ਥਾਂ 'ਤੇ ਪੁੱਜੇ। 

PunjabKesari

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ

PunjabKesari

ਰਵਿਸ਼ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਦੇ ਨਾਲ 3 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ 1 ਗੰਭੀਰ ਹਾਲਾਤ ਵਿੱਚ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਸਾਰੇ ਨੌਜਵਾਨਾਂ ਦੀ ਉਮਰ 15 ਤੋਂ 20 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ, ਜਿਨ੍ਹਾਂ ਨੂੰ ਪਛਾਣ ਲਈ ਰੱਖਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News