ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
Thursday, Jan 01, 2026 - 06:50 PM (IST)
ਗੜ੍ਹਸ਼ੰਕਰ (ਅਮਰੀਕ, ਭਾਰਦਵਾਜ)- ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਾਰੇ ਜਾਣਕਾਰੀ ਦਿੰਦੇ ਰਵਿਸ਼ ਕੁਮਾਰ ਏ. ਐੱਸ. ਆਈ. ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਪਿੰਡ ਬੋੜਾ ਨੇੜੇ ਵਾਪਰੇ ਹਾਦਸੇ ਦੀ ਸੂਚਨਾ ਮਿਲਣ 'ਤੇ ਤੁਰੰਤ ਉਹ ਹਾਦਸੇ ਵਾਲੀ ਥਾਂ 'ਤੇ ਪੁੱਜੇ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ

ਰਵਿਸ਼ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਦੇ ਨਾਲ 3 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ 1 ਗੰਭੀਰ ਹਾਲਾਤ ਵਿੱਚ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਸਾਰੇ ਨੌਜਵਾਨਾਂ ਦੀ ਉਮਰ 15 ਤੋਂ 20 ਸਾਲ ਦੇ ਕਰੀਬ ਹੈ। ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਨੌਜਵਾਨ ਤਿੰਨੋਂ ਸਕੇ ਭਰਾ ਸਨ, ਜਿਨ੍ਹਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਇਕ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਜਾਂਚ ਅਧਿਕਾਰੀ ਏ. ਐੱਸ. ਆਈ. ਰਵੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਿੰਕੂ, ਧਰਮਿੰਦਰ ਅਤੇ ਲਖਵਿੰਦਰ ਪੁੱਤਰਾਨ ਰਾਜੇਸ਼ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾਂ ਦਾ ਚੌਥਾ ਸਾਥੀ ਆਸ਼ੂ ਇਸ ਹਾਦਸੇ ’ਚ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚਾਰੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੁਧਿਆਣਾ ਤੋਂ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਬੋੜਾ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲਸ ਅਨੁਸਾਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
